ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨੇ ਦਾ ਐਲਾਨ

05:52 AM Apr 30, 2025 IST
featuredImage featuredImage
ਬੀਰ ਇੰਦਰ ਸਿੰਘ ਬਨਭੌਰੀ
Advertisement

ਸੁਨਾਮ ਊਧਮ ਸਿੰਘ ਵਾਲਾ, 29 ਅਪਰੈਲ

ਐੱਨਪੀਐੱਸ ਮੁਲਾਜ਼ਮਾਂ ਦੀ ਪੈਨਸ਼ਨ ਬਹਾਲੀ ਲਈ ਕਾਇਮ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਮਜ਼ਦੂਰ ਦਿਵਸ ਮੌਕੇ ਪਹਿਲੀ ਮਈ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਧਰਨੇ ਨੂੰ ਲੈ ਕੇ ਅੱਜ ਜ਼ਿਲ੍ਹਾ ਕਮੇਟੀ ਸੰਗਰੂਰ ਦੀ ਮੀਟਿੰਗ ਮਾਲਵਾ ਜ਼ੋਨ ਦੇ ਜ਼ਿਲ੍ਹਾ ਕਨਵੀਨਰ ਦਲਜੀਤ ਸਫ਼ੀਪੁਰ, ਜ਼ਿਲ੍ਹਾ ਕੋ-ਕਨਵੀਨਰ ਖੁਸ਼ਦੀਪ ਸਿੰਘ ਤੇ ਮਨਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਹੋਈ। ਆਗੂਆਂ ਦਾ ਦੋਸ਼ ਸੀ ਕਿ ਪਿਛਲੇ ਤਿੰਨ ਸਾਲ ਤੋਂ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਟਕ ਰਿਹਾ ਹੈ ਅਤੇ ਇੱਕ ਵੀ ਐੱਨਪੀਐੱਸ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲ੍ਹਿਆ ਗਿਆ ਪਰ ਸੂਬੇ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਝੂਠੀ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਚੌਥੇ ਬਜਟ ਵਿੱਚ ਵੀ ਪੁਰਾਣੀ ਪੈਨਸ਼ਨ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ ਜੋ ਮੁਲਾਜ਼ਮਾਂ ਨਾਲ ਵੱਡਾ ਧੋਖਾ ਹੈ। ਫਰੰਟ ਦੇ ਆਗੂਆਂ ਗੁਰਛੈਬਰ ਸਿੰਘ ਤੇ ਪ੍ਰਦੀਪ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੇ ਮੁੱਦੇ ’ਤੇ ਜ਼ਿਲ੍ਹਾ ਪੱਧਰੀ ਧਰਨੇ ਵਿੱਚ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਅਮਲ ਵਿੱਚ ਲਿਆਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਰਘਵੀਰ ਸਿੰਘ ਭਵਾਨੀਗੜ੍ਹ, ਸੁਖਵਿੰਦਰ ਗਿਰ, ਅਮਨ ਵਿਸ਼ਿਸ਼ਟ, ਕੁਲਵੰਤ ਖਨੌਰੀ, ਕਰਮਜੀਤ ਨਦਾਮਪੁਰ, ਮਨੋਜ ਲਹਿਰਾ, ਸੁਖਬੀਰ ਸਿੰਘ ਤੇ ਦੀਨਾ ਨਾਥ ਆਦਿ ਹਾਜ਼ਰ ਸਨ।

Advertisement

 

Advertisement