ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਦਾ ਐਲਾਨ

05:20 AM Jun 08, 2025 IST
featuredImage featuredImage
ਪੱਤਰ ਪ੍ਰੇਰਕ
Advertisement

ਲਹਿਰਾਗਾਗਾ, 7 ਜੂਨ

ਜ਼ਿਮਨੀ ਚੋਣ ਦੌਰਾਨ ਬਿਜਲੀ ਕਾਮੇ ਲੋਕ ਅੱਗੇ ‘ਆਪ’ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੀ ਪੋਲ ਖੋਲ੍ਹਣਗੇ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕੋ ਕਨਵੀਨਰ ਜਸਵਿੰਦਰ ਸਿੰਘ ਜੱਸਾ ਪਸੋਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਅੱਜ ਤੋਂ ਲਗਭਗ ਢਾਈ ਕੁ ਸਾਲ ਪਹਿਲਾਂ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਵਿੱਚ ਵੋਟਾਂ ਲੈਣ ਦੀ ਖਾਤਰ ਇਨ੍ਹਾਂ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਅੱਜ ਤੱਕ ਉਹ ਨੋਟੀਫਿਕੇਸ਼ਨ ਲਾਗੂ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਜਥੇਬੰਦੀ ਨੂੰ ਵਾਰ-ਵਾਰ ਸਮਾਂ ਦੇ ਕੇ ਸਰਕਾਰ ਮੀਟਿੰਗ ਕਰਨ ਤੋਂ ਵੀ ਭੱਜ ਰਹੀ ਹੈ ਅਤੇ ਹੁਣ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐੱਫ ਐਂਪਲਾਇਜ਼ ਦੋਵੇਂ ਜਥੇਬੰਦੀਆਂ ਸਾਂਝੇ ਰੂਪ ਵਿੱਚ ਸਰਕਾਰ ਨੂੰ ਘੇਰਨ ਲਈ ਝੰਡਾ ਮਾਰਚ ਕਰ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣਾਂ ਦੌਰਾਨ ‘ਆਪ’ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੀ ਪੋਲ ਆਮ ਲੋਕਾਂ ਵਿੱਚ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਐੱਨਪੀਐੱਸ ਕਰਮਚਾਰੀ ਇਸ ਮੁਹਿੰਮ ਦੀ ਸ਼ੁਰੂਆਤ 12 ਜੂਨ ਨੂੰ ਲੁਧਿਆਣੇ ਤੋਂ ਕਰਨਗੇ। ਇਸ ਮੌਕੇ ਸੂਬਾ ਪ੍ਰਧਾਨ ਦਵਿੰਦਰ ਸਿੰਘ, ਡਵੀਜ਼ਨ ਪ੍ਰਧਾਨ ਕਰਮਜੀਤ ਸਿੰਘ ਨੰਗਲਾ, ਮਨਪ੍ਰੀਤ ਸਿੰਘ ਜਵਾਹਰਵਾਲਾ, ਬਲਕਰਨ ਸਿੰਘ ਬਖੋਰਾ ਪ੍ਰਦੀਪ ਕੁਮਾਰ ਲਹਿਰਾ ਗਾਗਾ, ਜਸਵੀਰ ਸਿੰਘ ਲਹਿਰਾਂ, ਪਵਨਦੀਪ ਸਿੰਘ ਅਤੇ ਬਲਜੀਤ ਸਿੰਘ ਹਾਜ਼ਰ ਸਨ।

Advertisement

 

Advertisement