ਪੁਰਾਣੇ ਬੱਸ ਅੱਡੇ ’ਤੇ ਲਾਸ਼ ਮਿਲੀ
03:45 AM May 08, 2025 IST
ਪੱਤਰ ਪ੍ਰੇਰਕ
ਜੀਂਦ, 7 ਮਈ
ਇੱਥੇ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਦੀ ਪਹਿਲੀ ਮੰਜ਼ਿਲ ਉੱਤੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ ਜਿਸ ਨੂੰ ਪਛਾਣ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਸੀ। ਥਾਣਾ ਸਿਵਲ ਲਾਈਨਜ਼ ਪੁਲੀਸ ਨੂੰ ਸੂਚਨਾ ਮਿਲਦੇ ਹੀ ਐੱਸਐੱਚਓ ਇੰਸਪੈਕਟਰ ਵਿਨੋਦ ਕੁਮਾਰ, ਏਐੱਸਆਈ ਸੰਦੀਪ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ਾ ਵਿੱਚ ਲਿਆ। ਜਾਂਚ ਕਰ ਰਹੇ ਏਐੱਸਆਈ ਸੰਦੀਪ ਨੇ ਦੱਸਿਆ ਕਿ ਜਾਪਦਾ ਹੈ ਕਿ ਇਸ ਵਿਅਕਤੀ ਦੀ ਮੌਤ ਨਸ਼ੇ ਕਾਰਨ ਹੋਈ ਹੈ। ਇਸ ਦੇ ਖੱਬੇ ਹੱਥ ਉੱਤੇ ਕੌਈ ਨਾਮ ਤਾਂ ਲਿਖਿਆ ਹੋਇਆ ਹੈ ਪਰ ਪੜ੍ਹਨ ਵਿੱਚ ਨਹੀਂ ਆ ਰਿਹਾ। ਸਾਰੇ ਥਾਣਿਆਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਲਾਸ਼ ਦੀ ਪਛਾਣ ਕਰਨ ਲਈ ਯਤਨ ਕੀਤਾ ਜਾ ਰਿਹਾ ਹੈ। ਪਛਾਣ ਨਾ ਹੋਣ ਉੱਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਜਾਵੇਗਾ।
Advertisement
Advertisement