ਪੁਲੀਸ ਖ਼ਿਲਾਫ਼ ਧਰਨਾ
04:26 AM May 10, 2025 IST
ਪੱਤਰ ਪ੍ਰੇਰਕ
ਅਜਨਾਲਾ, 9 ਮਈ
ਜਨਤਕ ਜਥੇਬੰਦੀਆਂ ਵੱਲੋਂ ਸੁੱਖਾ ਸਿੰਘ ਵਾਸੀ ਕਮੀਰਪੁਰਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਇੱਥੇ ਥਾਣੇ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਦੱਸਿਆ ਕਿ ਮੱਖਣ ਸਿੰਘ, ਜੁਗਰਾਜ ਸਿੰਘ ਆਦਿ ਨੇ ਲਲਕਾਰੇ ਮਾਰਦਿਆਂ ਕਥਿਤ ਅਪਸ਼ਬਦ ਬੋਲੇ ਅਤੇ ਪਰਿਵਾਰ ’ਤੇ ਰਵਾਇਤੀ ਹਥਿਆਰਾਂ ਨਾਲ ਹਮਲਾ ਕੀਤਾ। ਉਹ ਇਸ ਸਮੇਂ ਹਸਪਤਾਲ ਵਿੱਚ ਜੇਰੇ ਇਲਾਜ਼ ਹਨ। ਇਸ ਸਬੰਧੀ ਪੁਲੀਸ ਥਾਣਾ ਰਮਦਾਸ ਵਿਚ ਰਿਪੋਰਟ ਦਰਜ ਕਰਵਾਈ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦੌਰਾਨ ਪੀੜਿਤ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਨ ਮਗਰੋਂ ਧਰਨਾ ਸਮਾਪਤ ਕੀਤਾ ਗਿਆ।
Advertisement
Advertisement