ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਦੀ ਢਿੱਲੀ ਕਾਰਵਾਈ ਤੋਂ ਤੰਗ ਮਾਪੇ ਟੈਂਕੀ ’ਤੇ ਚੜ੍ਹੇ

08:52 AM Sep 01, 2024 IST
ਕਾਂਗੜ ਵਿੱਚ ਜਲ ਘਰ ਦੀ ਟੈਂਕੀ ’ਤੇ ਚੜ੍ਹੇ ਪੀੜਤਾ ਦੇ ਪਰਿਵਾਰਕ ਮੈਂਬਰ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 31 ਅਗਸਤ
ਥਾਣਾ ਦਿਆਲਪੁਰਾ ਭਾਈਕਾ ਅਧੀਨ ਪੈਂਦੇ ਪਿੰਡ ਕਾਂਗੜ ਦੀ ਨਾਬਾਲਗ ਲੜਕੀ ਦੇ ਬੀਤੇ ਦਿਨੀਂ ਅਗਵਾ ਹੋਣ ਦੇ ਮਾਮਲੇ ਵਿੱਚ ਪੁਲੀਸ ਦੇ ਕਥਿਤ ਢਿਲੜ ਰਵੱਈਏ ਖ਼ਿਲਾਫ ਅੱਜ ਸਵੇਰੇ ਲੜਕੀ ਦੇ ਮਾਪਿਆਂ ਸਣੇ ਚਾਰ ਪਰਿਵਾਰਕ ਮੈਂਬਰ ਜਲ ਘਰ ਵਾਲੀ ਟੈਂਕੀ ’ਤੇ ਚੜ੍ਹ ਗਏ। ਪੀੜਤ ਪਰਿਵਾਰ ਦੇ ਮੈਂਬਰਾਂ ਅਤੇ ਸਮਰਥਕਾਂ ਨੇ ਜਲ ਘਰ ਦੀ ਟੈਂਕੀ ਕੋਲ ਇਕੱਠੇ ਹੋ ਕੇ ਸਰਕਾਰ ਤੇ ਦਿਆਲਪੁਰਾ ਭਾਈਕਾ ਦੀ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਇਨਸਾਫ਼ ਦੀ ਮੰਗ ਕੀਤੀ।
ਲੜਕੀ ਦੇ ਪਿਤਾ ਹਰਜੀਵਨ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਘਰ ਤੋਂ ਸਕੂਲ ਲਈ ਗਈ ਸੀ ਪਰ ਜਦੋਂ ਸ਼ਾਮ ਤੱਕ ਵਾਪਸ ਘਰ ਨਹੀਂ ਆਈ ਤਾਂ ਉਨ੍ਹਾਂ ਇਸ ਸਬੰਧੀ ਥਾਣਾ ਦਿਆਲਪੁਰਾ ਭਾਈਕਾ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ। ਲੜਕੀ ਦੀ ਮਾਂ ਅਮਨਦੀਪ ਕੌਰ ਨੇ ਦੋਸ਼ ਲਗਾਇਆ ਕਿ 3 ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਇਕ ਨੌਜਵਾਨ ’ਤੇ ਲੜਕੀ ਨੂੰ ਅਗਵਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਰਿਵਾਰ ਵੱਲੋਂ ਸ਼ਿਕਾਇਤ ਦੇਣ ਦੇ ਬਾਵਜੂਦ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਦੇ ਇਸ ਢਿੱਲ-ਮੱਠ ਵਾਲੇ ਰਵੱਈਏ ਤੋਂ ਦੁਖੀ ਹੋ ਕੇ ਉਨ੍ਹਾਂ ਨੂੰ ਟੈਂਕੀ ’ਤੇ ਚੜ੍ਹਨ ਲਈ ਮਜਬੂਰ ਹੋਣਾ ਪਿਆ।

Advertisement

ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲੀਸ: ਚੌਕੀ ਇੰਚਾਰਜ

ਚੌਕੀ ਦਿਆਲਪੁਰਾ ਦੇ ਇੰਚਾਰਜ ਅਵਤਾਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਪੀੜਤ ਪਰਿਵਾਰ ਨੂੰ ਦੋਸ਼ੀ ਖ਼ਿਲਾਫ਼ ਕਾਰਵਾਈ ਦੇ ਦਿੱਤੇ ਭਰੋਸੇ ਮਗਰੋਂ ਪਰਿਵਾਰਕ ਮੈਂਬਰ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਉਤਰ ਗਏ।

Advertisement
Advertisement