ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਨੇ ਨਸ਼ਾ ਤਸਕਰ ਤੇ ਗੈਂਗਸਟਰ ਦੀ ਨਾਜਾਇਜ਼ ਉਸਾਰੀ ਢਾਹੀ

04:26 AM May 10, 2025 IST
featuredImage featuredImage
ਫਿਲੌਰ ਵਿੱਚ ਨਸ਼ਾ ਤਸਕਰ ਦੀ ਢਾਹੀ ਜਾ ਰਹੀ ਨਾਜਾਇਜ਼ ਉਸਾਰੀ। -ਫੋਟੋ: ਮਲਕੀਅਤ ਸਿੰਘ

ਸਰਬਜੀਤ ਗਿੱਲ
ਫਿਲੌਰ, 9 ਮਈ
ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਇਥੇ ਜਲੰਧਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਅਤੇ ਐੱਸਪੀ ਸਰਬਜੀਤ ਰਾਏ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ।
ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਨਸ਼ਾ ਤਸਕਰ ਅਤੇ ਗੈਂਗਸਟਰ ਵਿਜੈ ਮਸੀਹ ਵਾਸੀ ਮੁਹੱਲਾ ਉੱਚੀ ਘਾਟੀ ਫਿਲੌਰ, ਜੋ ਕਿ ਥਾਣਾ ਫਿਲੌਰ ਦਾ ਹਿਸਟਰੀ ਸ਼ੀਟਰ ਹੈ। ਉਸ ਖਿਲਾਫ਼ ਨਸ਼ਾ ਤਸਕਰੀ, ਇਰਾਦਾ ਕਤਲ ਆਦਿ ਵੱਖ ਵੱਖ ਧਾਰਾਵਾਂ ਤਹਿਤ ਵੱਖ-ਵੱਖ ਥਾਣਿਆਂ ਵਿੱਚ ਕੁੱਲ 21 ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਮੁਲਜ਼ਮ ਵਿਜੈ ਮਸੀਹ ਦੀ ਦੁਕਾਨ ਨੂੰ ਢਾਹਿਆ ਗਿਆ ਹੈ ਅਤੇ ਈਓ ਫਿਲੌਰ ਪਾਸੋਂ ਨਾਜਾਇਜ਼ ਕੀਤੀ ਗਈ ਉਸਾਰੀ ਸਬੰਧੀ ਯੋਗ ਆਰਡਰ ਲਏ ਗਏ ਸਨ।

Advertisement

 

ਜਲੰਧਰ ’ਚ ਅਣਅਧਿਕਾਰਤ ਜਾਇਦਾਦ ਢਾਹੀ

ਜਲੰਧਰ (ਹਤਿੰਦਰ ਮਹਿਤਾ): ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲੀਸ ਨਾਲ ਮਿਲ ਕੇ ਅੱਜ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਆਬਾਦਪੁਰਾ ਵਿਖੇ ਹਨੀ ਕਲਿਆਣ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਗਈ ਹੈ। ਹਨੀ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ਦੇ ਖਿਲਾਫ਼ ਪੰਜ ਕੇਸ ਦਰਜ ਹਨ। ਪੁਲੀਸ ਕਮਿਸ਼ਨਰ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਸਖ਼ਤ ਸੰਦੇਸ਼ ਦੇਣ ਲਈ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਵਿੱਚ ਡਰ ਪੈਦਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਕਮਿਸ਼ਨਰੇਟ ਪੁਲਿਸ ਦੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ।

Advertisement

Advertisement