ਪੁਲੀਸ ਨੇ 60 ਮੋਬਾਈਲ ਫੋਨ ਲੱਭ ਕੇ ਮਾਲਕਾਂ ਨੂੰ ਸੌਂਪੇ
06:23 AM Dec 25, 2024 IST
ਪੱਤਰ ਪ੍ਰੇਰਕ
ਮਾਨਸਾ, 24 ਦਸੰਬਰ
ਮਾਨਸਾ ਪੁਲੀਸ ਨੇ 60 ਗੁੰਮ ਹੋਏ ਮੋਬਾਈਲ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਵੱਲੋਂ ਬਰਾਮਦ ਕੀਤੇ ਮੋਬਾਈਲਾਂ ਦੀ ਕੁੱਲ ਕੀਮਤ 9 ਲੱਖ ਰੁਪਏ ਦੱਸੀ ਜਾ ਰਹੀ ਹੈ।
ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੁਲੀਸ ਵੱਲੋਂ ਭਾਵੇ ਨਿੱਤ ਦੇ ਧਰਨੇ, ਰੈਲੀਆਂ, ਨਸ਼ਿਆਂ ਨੂੰ ਰੋਕਣ ਲਈ ਦਿਨ/ਰਾਤ ਦੇ ਨਾਕਾਬੰਦੀ ਡਿਊਟੀਆਂ ਅਤੇ ਜ਼ਿਲ੍ਹਾ ਅੰਦਰ ਅਮਨ ਤੇ ਕਾਨੂੰਨ ਵਿਵਸਥਾਂ ਨੂੰ ਬਰਕਰਾਰ ਰੱਖਣ ਦੀਆਂ ਡਿਊਟੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀਆਂ ਸਖਤ ਡਿਊਟੀਆਂ ਵਿੱਚ ਰੁੱਝੀ ਹੋਈ ਹੈ, ਫਿਰ ਵੀ ਇੱਕ ਸੁਚੱਜੀ ਕਮਿਊਨਿਟੀ ਪੁਲੀਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ ਸੀਈਆਈਆਰ ਪੋਰਟਲ ਦੀ ਮਦਦ ਨਾਲ ਬਰਾਮਦ ਕਰਵਾਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਨ੍ਹਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕੀਤਾ ਜਾ ਰਿਹਾ ਹੈ।
Advertisement
Advertisement