ਪੁਲੀਸ ਮੁਕਾਬਲੇ ’ਚ ਦੋ ਗੈਂਗਸਟਰ ਜ਼ਖ਼ਮੀ
05:26 AM Mar 17, 2025 IST
ਡਾ. ਹਿਮਾਂਸੂ ਸੂਦ
ਮੰਡੀ ਗੋਬਿੰਦਗੜ੍ਹ, 16 ਮਾਰਚ
ਮੰਡੀ ਗੋਬਿੰਦਗੜ੍ਹ ਦੀ ਇਕ ਫ਼ਰਮ ਤੋਂ ਪਿਛਲੇ ਦਿਨੀਂ ਪਿਸਤੌਲ ਦਿਖਾ ਕੇ 15.50 ਲੱਖ ਰੁਪਏ ਦੀ ਲੁੱਟ-ਖੋਹ ਦੇ ਮਾਮਲੇ ਵਿੱਚ ਸ਼ਾਮਲ ਕਥਿਤ ਦੋ ਗੈਗਸਟਰਾਂ ਨੂੰ ਅੱਜ ਸ਼ਾਮ 8 ਵਜੇ ਦੇ ਕਰੀਬ ਮੰਡੀ ਗੋਬਿੰਦਗੜ੍ਹ ਅਤੇ ਸੀਆਈਏ ਪੁਲੀਸ ਨੇ ਸਾਂਝੇ ਮੁਕਾਬਲੇ ਦੌਰਾਨ ਗੰਭੀਰ ਜ਼ਖ਼ਮੀ ਕਰਕੇ ਕਾਬੂ ਕਰ ਲਿਆ।
ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਨੇ ਦਸਿਆ ਕਿ ਮੁਲਜ਼ਮ ਮੋਗੇ ਨਾਲ ਸਬੰਧਿਤ ਸਨ। ਪੁਲੀਸ ਨੂੰ ਸੂਹ ਮਿਲੀ ਸੀ ਕਿ ਉਹ ਫ਼ੋਕਲ ਪੁਆਇੰਟ ਮੰਡੀ ਗੋਬਿੰਦਗੜ੍ਹ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਜਦੋਂ ਪੁਲੀਸ ਟੀਮਾਂ ਨੇ ਛਾਪਾ ਮਾਰਿਆ ਤਾਂ ਮੁਲਜ਼ਮਾਂ ਨੇ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਸ ਦੌਰਾਨ ਇਕ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਿਆ ਜਿਸ ਦੀ ਹਾਲਤ ਖਤਰੇ ਤੋਂ ਬਾਹਰ ਹੈ।
ਪੁਲੀਸ ਨੇ ਜ਼ਖ਼ਮੀ ਹਾਲਤ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਅਸਲਾ ਮਿਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
Advertisement
Advertisement