ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਸਾਂਝ ਕੇਂਦਰ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ

07:33 AM May 10, 2025 IST
featuredImage featuredImage
ਸੈਮੀਨਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਐੱਸਪੀ ਪਵਨਜੀਤ।-ਫੋਟੋ: ਟੱਕਰ

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 9 ਮਈ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਪੀ ਪਵਨਜੀਤ ਵਿਸ਼ੇਸ਼ ਤੌਰ ’ਤੇ ਪਹੁੰਚੇ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐੱਸ.ਪੀ. ਪਵਨਜੀਤ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਤੌਰ ’ਤੇ ਝੂਠਾ ਤੇ ਬਦਨਾਮ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਧਰਤੀ ਯੋਧਿਆਂ ਤੇ ਸੂਰਵੀਰਾਂ ਦੀ ਹੈ ਪਰ ਜੇ ਪਿੰਡ ਵਿਚ ਇੱਕ ਦੋ ਨਸ਼ੇੜੀ ਹਨ ਤਾਂ ਪੂਰਾ ਸੂਬਾ ਨਸ਼ੇੜੀ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਤੇ ਐੱਸਐੱਸਪੀ ਡਾ. ਜੋਤੀ ਯਾਦਵ ਦੀ ਅਗਵਾਈ ਹੇਠ ਪੁਲੀਸ ਜ਼ਿਲ੍ਹਾ ਖੰਨਾ ’ਚ ਜੋ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਹੈ, ਉਸ ਨਾਲ ਪੰਜਾਬ ਦੇ ਮੱਥੇ ’ਤੇ ਲੱਗਿਆ ਨਸ਼ਿਆਂ ਦਾ ਕਲੰਕ ਮਿਟਾ ਦਿੱਤਾ ਜਾਵੇਗਾ। ਐੱਸਪੀ ਪਵਨਜੀਤ ਨੇ ਕਿਹਾ ਕਿ ਜਿੱਥੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਿਆਂ ਖ਼ਿਲਾਫ਼ ਮਤਾ ਪਾ ਕੇ ਮੁਹਿੰਮ ਨੂੰ  ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ, ਉੱਥੇ ਕਈ ਨੌਜਵਾਨਾਂ ਨੂੰ ਮਾਪੇ ਤੇ ਪ੍ਰਸ਼ਾਸਨ ਇਲਾਜ ਲਈ ਦਾਖਲ ਕਰਵਾ ਕੇ ਨਸ਼ਾ ਛੁਡਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਸਾਂਝ ਕੇਂਦਰ ਵੱਲੋਂ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਵਿੱਚ ਇਹ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਅਪੀਲ ਕਰਨਾ ਹੈ ਕਿ ਜੇ ਕੋਈ ਵੀ ਵਿਅਕਤੀ ਉਨ੍ਹਾਂ ਦੇ ਆਸਪਾਸ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦੇਣ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਨੱਥ ਪਾਉਣ ਵਾਲੀਆਂ ਖ਼ਬਰਾਂ ਵੱਧ ਪ੍ਰਕਾਸ਼ਿਤ ਕਰਨ ਅਤੇ ਸੋਸ਼ਲ ਮੀਡੀਆ ’ਤੇ ਅਜਿਹੀ ਕੋਈ ਗੱਲ ਨਾ ਫੈਲਾਈ ਜਾਵੇ ਜਿਸ ਨਾਲ ਸਾਡਾ ਸੂਬਾ ਪੰਜਾਬ ਨਸ਼ੇ ਦੇ ਤੌਰ ’ਤੇ ਬਦਨਾਮ ਹੋਵੇ। ਐੱਸ.ਪੀ. ਪਵਨਜੀਤ ਨੇ ਕਿਹਾ ਕਿ ਪਿੰਡਾਂ ਵਿਚ ਖੇਡ ਕਲੱਬ, ਸਮਾਜ ਸੇਵੀ ਸੰਸਥਾਵਾਂ ਸਾਡੀ ਇਸ ਮੁਹਿੰਮ ਵਿਚ ਸਾਥ ਦੇਣ ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸ ਮੌਕੇੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਮੁਹਿੰਮ ਵਿਚ ਸਹਿਯੋਗ ਦੇਣ।

Advertisement

 

Advertisement
Advertisement