ਪੁਲ ਦੀ ਰੇਲਿੰਗ ਟੁੱਟਣ ਕਾਰਨ ਹਾਦਸਿਆਂ ਦਾ ਖ਼ਦਸ਼ਾ
05:48 AM May 08, 2025 IST
ਲਹਿਰਾਗਾਗਾ: ਲਹਿਰਾਗਾਗਾ-ਸੁਨਾਮ ਸੜਕ ’ਤੇ ਵੱਡੇ ਡਰੇਨ ਦੇ ਪੁਲ ਦੀ ਰੇਲਿੰਗ ਟੁੱਟਣ ਕਾਰਨ ਹਾਦਸੇ ਵਾਪਰਨ ਦਾ ਖ਼ਦਸ਼ਾ ਹੈ। ਸ਼ਹਿਰੀ ਅਤੇ ਪੇਂਡੂ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਦੀਪਕ ਜੈਨ ਨੇ ਦੱਸਿਆ ਕਿ ਲਹਿਰਾਗਾਗਾ ਤੋਂ ਸੁਨਾਮ ਵੱਲ ਜਾ ਰਹੀ ਸੜਕ ’ਤੇ ਵੱਡੇ ਡਰੇਨ ਦੇ ਪੁਲ ਦੀ ਰੇਲਿੰਗ ਟੁੱਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਸੜਕ ਹੋਣ ਕਰਕੇ ਦਿਨ ਰਾਤ ਸੈਂਕੜੇ ਵਾਹਨ ਲੰਘਦੇ ਹਨ ਜਿਸ ਨਾਲ ਵੱਡਾ ਹਾਦਸਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਦੀਪਕ ਜੈਨ ਨੇ ਦੱਸਿਆ ਕਿ ਸਬੰਧਤ ਵਿਭਾਗ ਦੇ ਧਿਆਨ ਵਿੱਚ ਲਿਆ ਕੇ ਰੇਲਿੰਗ ਲਾਉਣ ਦੀ ਮੰਗ ਕੀਤੀ ਹੈ। -ਪੱਤਰ ਪ੍ਰੇਰਕ
Advertisement
Advertisement