ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੇਂਡੂ ਖੇਤਰਾਂ ’ਚ 135 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ: ਸੌਂਦ

05:42 AM Apr 07, 2025 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਪੰਜਾਬ ਸਰਕਾਰ ਦੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਸੂਬੇ ਵਿੱਚ 196 ਲਾਇਬ੍ਰੇਰੀਆਂ ਚੱਲ ਰਹੀਆਂ ਹਨ ਜਦੋਂਕਿ ਆਧੁਨਿਕ ਸਹੂਲਤਾਂ ਨਾਲ ਲੈਸ 135 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ 4 ਲਾਇਬ੍ਰੇਰੀਆਂ ਕਾਰਜਸ਼ੀਲ ਹਨ, ਜਦਕਿ ਬਠਿੰਡਾ ਵਿੱਚ 29 ਲਾਇਬ੍ਰੇਰੀਆਂ ਚੱਲ ਰਹੀਆਂ ਹਨ। ਬਰਨਾਲਾ ਵਿੱਚ 6 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 5 ਦਾ ਕੰਮ ਚੱਲ ਰਿਹਾ ਹੈ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ 10 ਲਾਇਬ੍ਰੇਰੀਆਂ ਕਾਰਜਸ਼ੀਲ ਹਨ ਤੇ 2 ਪ੍ਰਗਤੀ ਅਧੀਨ ਹਨ, ਫ਼ਰੀਦਕੋਟ ਵਿੱਚ 5 ਕਾਰਜਸ਼ੀਲ ਤੇ 7 ਪ੍ਰਗਤੀ ਅਧੀਨ, ਫ਼ਾਜ਼ਿਲਕਾ ਵਿੱਚ 21 ਕਾਰਜਸ਼ੀਲ ਤੇ 9 ਪ੍ਰਗਤੀ ਅਧੀਨ ਅਤੇ ਫ਼ਿਰੋਜ਼ਪੁਰ ਵਿੱਚ 22 ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀ ਅਧੀਨ ਹੈ।

Advertisement

Advertisement