ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੇਂਡੂ ਫੁਟਬਾਲ ਲੀਗ: ਬਦਨਪੁਰ ਤੇ ਕੁਰਾਲੀ ਦੀਆਂ ਟੀਮਾਂ ਜੇਤੂ

07:36 AM May 09, 2025 IST
featuredImage featuredImage
ਖਿਡਾਰੀਆਂ ਨਾਲ ਜਾਣ-ਪਛਾਣ ਕਰਦੇ ਹੋਏ ਰਣਜੀਤ ਸਿੰਘ ਜੀਤੀ ਪਡਿਆਲਾ।

ਮਿਹਰ ਸਿੰਘ
ਕੁਰਾਲੀ, 8 ਮਈ
ਠੇਕੇਦਾਰ ਅਮਰਜੀਤ ਸਿੰਘ ਮੈਮੋਰੀਅਲ ਫੁੱਟਬਾਲ ਕਲੱਬ ਵੱਲੋਂ ਚਲਾਈ ਜਾ ਰਹੀ ਪੇਂਡੂ ਲੀਗ ਦੇ ਸੱਤਵੇਂ ਹਫ਼ਤੇ ਦੇ ਫੁੱਟਬਾਲ ਮੈਚ ਕੁਰਾਲੀ ਦੀ ਸਿੰਘਪੁਰਾ ਰੋਡ ’ਤੇ ਸਥਿਤ ਫੁੱਟਬਾਲ ਸਟੇਡੀਅਮ ਵਿੱਚ ਖੇਡੇ ਗਏ। ਇਸ ਹਫ਼ਤੇ ਦੇ ਮੁਕਾਬਲੇ ਸਿੰਘਪੁਰਾ ਤੇ ਬਦਨਪੁਰ ਅਤੇ ਕੁਰਾਲੀ ਤੇ ਸੈਣੀ ਮਾਜਰਾ ਦੀਆਂ ਟੀਮਾਂ ਵਿਚਕਾਰ ਖੇਡੇ ਗਏ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮੁੱਖ ਮਹਿਮਾਨ ਵਲੋਂ ਸ਼ਿਰਕਤ ਕੀਤੀ। ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਆਸ਼ੀਰਵਾਦ ਦਿੱਤਾ। ਰਣਜੀਤ ਸਿੰਘ ਜੀਤੀ ਪਡਿਆਲਾ ਨੇ  ਕਿਹਾ ਕਿ ਪਿੰਡ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਲੀਗ ਦੇ ਇਸ ਹਫ਼ਤੇ ਦੇ ਖੇਡੇ ਗਏ ਪਹਿਲੇ ਮੈਚ ਵਿੱਚ ਸਿੰਘਪੁਰਾ ਨੇ ਬਦਨਪੁਰ ਨੂੰ 4-0 ਗੋਲਾਂ ਦੇ ਅੰਤਰ ਨਾਲ ਅਤੇ ਨਾਲ ਅਤੇ ਦੂਜੇ ਫਸਵੇਂ ਮੈਚ ਵਿੱਚ ਕੁਰਾਲੀ ਨੇ ਸੈਣੀ ਮਾਜਰਾ ਨੂੰ 1-0 ਗੋਲ ਨਾਲ ਹਰਾਇਆ। ਇਸ ਮੌਕੇ ਕੌਂਸਲਰ ਰਮਾਕਾਂਤ ਕਾਲੀਆ,ਕੋਚ ਜਸਮੀਤ ਸਿੰਘ,ਗੁਰਿੰਦਰ ਸਿੰਘ ਗਿੱਲ, ਬਹਾਦਰ ਸਿੰਘ ਸ਼ੇਖਪੁਰਾ, ਭਾਈ ਸ਼ਮਿੰਦਰ ਸਿੰਘ ਬੜੌਦੀ ਅਤੇ ਸਾਬਕਾ ਸਰਪੰਚ ਸਤਿੰਦਰ ਸਿੰਘ ਸੱਤੀ ਵੀ ਹਾਜ਼ਰ ਸਨ।

Advertisement

Advertisement
Advertisement