ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
05:53 AM Apr 08, 2025 IST
ਧੂਰੀ: ਪੈਨਸ਼ਨਰਜ ਵੈੱਲਫੇਅਰ ਐਸੋਸੀਏਸ਼ਨ ਧੂਰੀ ਦੇ ਆਗੂਆਂ ਦੀ ਮੀਟਿੰਗ ਹਰਦੇਵ ਸਿੰਘ ਜਵੰਧਾ ਚੀਫ ਪੈਟਰਨ ,ਕੁਲਵੰਤ ਸਿੰਘ ਚੇਅਰਮੈਨ ,ਜੈਦੇਵ ਸ਼ਰਮਾ ਪ੍ਰਧਾਨ, ਜਸਵਿੰਦਰ ਸਿੰਘ ਮੂਲੋਵਾਲ ਜਨਰਲ ਸਕੱਤ ਦੀ ਅਗਵਾਈ ਹੇਠ ਧੂਰੀ ’ਚ ਹੋਈ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਚੌਥੇ ਬਜਟ ਨੇ ਵੀ ਪੈਨਸ਼ਨਰਾਂ ਦੇ ਪੱਲੇ ਨਿਰਾਸ਼ਾ ਹੀ ਪਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਗੁਆਂਢੀ ਰਾਜਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ 13 ਫ਼ੀਸਦੀ ਡ ਏ ਘੱਟ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਛੇਵੇੰ ਪੇ ਕਮਿਸ਼ਨ ਦਾ ਬਕਾਇਆ ਸਰਕਾਰ 42 ਕਿਸ਼ਤਾਂ ਵਿੱਚ ਦੇਣ ਦੀ ਗੱਲ ਕਰ ਰਹੀ ਹੈ ਸਰਕਾਰ ਦਾ ਇਹ ਫੈਸਲਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਰਾਸਰ ਧੱਕੇਸ਼ਾਹੀ ਵਾਲਾ ਹੈ| ਉਨ੍ਹਾਂ ਕਿਹਾ ਪੰਜਾਬ ਸਰਕਾਰ ਤਰਫ਼ੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਦਿੱਤੀ ਗਾਰੰਟੀ ਤੋਂ ਵੀ ਭੱਜ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ। ਇਸ ਮੌਕੇ ਪੈਨਸ਼ਨਰ ਆਗੂ ਰਾਮ ਗੋਪਾਲ ਸ਼ਰਮਾ, ਸੁਖਦੇਵ ਸਿੰਘ ਖੰਗੂੜਾ, ਬੁੱਧ ਸਿੰਘ, ਦਿਆਲ ਸਿੰਘ ਧੂਰਾ, ਤਰਸੇਮ ਕੁਮਾਰ ਮਿੱਤਲ ਅਤੇ ਗਿਰਧਾਰੀ ਲਾਲ ਹਾਜ਼ਰ ਸਨ| -ਖੇਤਰੀ ਪ੍ਰਤੀਨਿਧ
Advertisement
Advertisement