ਨਿੱਜੀ ਪੱਤਰ ਪ੍ਰੇਰਕਖੰਨਾ, 11 ਜਨਵਰੀਇਥੋਂ ਦੇ ਭੰਡਾਰੀ ਪਾਰਕ ਵਿੱਚ ਪੈਨਸ਼ਨਰ ਯੂਨੀਅਨ ਦੇ ਮੈਬਰਾਂ ਦੀ ਮਾਸਿਕ ਇੱਕਤਰਤਾ ਬਲਬੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ 2016 ਤੋਂ ਪੈਡਿੰਗ ਚੱਲ ਰਹੇ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ 9 ਸਾਲ ਬੀਤ ਗਏ ਹਨ ਪਰ ਸਰਕਾਰ ਵੱਲੋਂ ਇਸ ਮਾਮਲੇ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਕਰ ਕੇ ਉਨ੍ਹਾਂ ਨੂੰ ਬੁਢਾਪੇ ਵਿੱਚ ਸੜਕਾਂ ’ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਦਲਜੀਤ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ ਹਰ ਵਰਗ ਨੂੰ ਸਿਰਫ਼ ਪ੍ਰੇਸ਼ਾਨ ਹੀ ਕੀਤਾ ਹੈ ਅਤੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਪਿੱਛੇ ਹੱਟ ਰਹੀ ਹੈ। ਇਸ ਮੌਕੇ ਚਰਨ ਸਿੰਘ ਭੱਟੀ, ਬਲਵੰਤ ਰਾਏ, ਲਛਮਣ ਦਾਸ, ਪਲਵਿੰਦਰ ਸਿੰਘ, ਹਰਬੰਸ ਸਿੰਘ, ਸਾਗਰ ਮੁਹੰਮਦ, ਜਸਵਿੰਦਰ ਸਿੰਘ ਰਿਆੜ, ਰਣਜੀਤ ਸਿੰਘ, ਤਰਸੇਮ ਲਾਲ, ਰਣਜੀਤ ਸਿੰਘ, ਜਸਪਾਲ ਸਿੰਘ, ਗੁਰਮੇਲ ਸਿੰਘ, ਮੋਹਨ ਲਾਲ, ਪਰਮਜੀਤ ਸਿੰਘ, ਕਰਨੈਲ ਸਿੰਘ, ਰਵਿੰਦਰ ਸਿੰਘ, ਰਾਮ ਸੁੰਦਰ, ਸ਼ਾਮ ਲਾਲ, ਹਰਮਿੰਦਰ ਸਿੰਘ, ਸਤੀਸ਼ ਕੁਮਾਰ ਤੇ ਹੋਰ ਹਾਜ਼ਰ ਸਨ।