ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈੱਕ ਵਿੱਚ ਮਿੱਟੀ ਹੇਠ ਦੱਬਣ ਕਾਰਨ ਮਜ਼ਦੂਰ ਹਲਾਕ

05:57 AM Jan 07, 2025 IST

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 6 ਜਨਵਰੀ
ਪੰਜਾਬ ਇੰਜਨੀਅਰਿੰਗ ਕਾਲਜ (ਪੈੱਕ) ਵਿੱਚ ਅੱਜ ਸੀਵਰੇਜ ਦੀ ਪਾਈਪਲਾਈਨ ਪਾਉਂਦਿਆਂ ਮਿੱਟੀ ਧਸ ਗਈ ਜਿਸ ਕਾਰਨ ਤਿੰਨ ਮਜ਼ਦੂਰ ਮਿੱਟੀ ਹੇਠ ਦਬ ਗਏ ਜਿਨ੍ਹਾਂ ਵਿੱਚੋਂ ਦੋ ਨੂੰ ਸੁਰੱਖਿਅਤ ਕੱਢ ਲਿਆ ਗਿਆ ਜਦੋਂਕਿ ਇੱਕ ਦੀ ਮੌਤ ਹੋ ਗਈ। ਇਸ ਮਾਮਲੇ ਦੀ ਪੁਲੀਸ ਨੇ ਜਾਂਚ ਆਰੰਭ ਦਿੱਤੀ ਹੈ। ਇਹ ਦੇਖਿਆ ਜਾ ਰਿਹਾ ਹੈ ਕਿ ਕੀ ਠੇਕੇਦਾਰ ਨੇ ਇਸ ਸਬੰਧੀ ਸੁਰੱਖਿਆ ਇੰਤਜ਼ਾਮ ਕੀਤੇ ਸਨ ਜਾਂ ਨਹੀਂ। ਇਸ ਮੌਕੇ ਸੀਐੱਸਐੱਫਐੱਲ ਦੀ ਟੀਮ ਨੇ ਜਾਇਜ਼ਾ ਲਿਆ।
ਜਾਣਕਾਰੀ ਅਨੁਸਾਰ ਅੱਜ ਪੈੱਕ ਵਿਚ ਸ਼ਾਮ ਵੇਲੇ ਸੀਵਰੇਜ ਦੀ ਪਾਈਪਲਾਈਨ ਪਾਈ ਜਾ ਰਹੀ ਸੀ ਤਾਂ ਮਿੱਟੀ ਹੇਠਾਂ ਡਿੱਗ ਗਈ। ਇਸ ਮੌਕੇ ਤਿੰਨ ਮਜ਼ਦੂਰ ਇਸ ਹੇਠਾਂ ਦਬ ਗਏ। ਇਸ ਦੌਰਾਨ ਠੇਕਦਾਰ ਦੀ ਟੀਮ ਅਤੇ ਪੈਕ ਦੇ ਮੁਲਾਜ਼ਮਾਂ ਨੇ ਮਜ਼ਦੂਰ ਨੂੰ ਬਾਹਰ ਕੱਢਣ ਦੇ ਯਤਨ ਆਰੰਭੇ। ਇਸ ਤੋਂ ਬਾਅਦ ਜੇਸੀਬੀ ਦੀ ਮਦਦ ਨਾਲ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ ਜਿਨ੍ਹਾਂ ਵਿੱਚੋਂ ਦੋ ਮਜ਼ਦੂਰ ਠੀਕ ਹਾਲਤ ਵਿੱਚ ਮਿਲੇ ਪਰ ਇੱਕ ਬੇਹੋਸ਼ੀ ਦੀ ਹਾਲਤ ਵਿੱਚ ਸੀ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਮਜ਼ਦੂਰ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਅਕਾਲੂ (50) ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਪੱਛਮੀ ਬੰਗਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲੀਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਜ਼ਦੂਰ ਦੀ ਮ੍ਰਿਤਕ ਦੇਹ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ ਤੇ ਪਰਿਵਾਰ ਦੇ ਪਹੁੰਚਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Advertisement

Advertisement