ਪੋਸਟਰ ਮੁਕਾਬਲੇ ’ਚ ਸਿਮਰਨ ਤੇ ਜੱਸੀ ਜੇਤੂ
05:44 AM Apr 10, 2025 IST
ਬੰਗਾ: ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਵਿੱਚ ਪੰਜਾਬੀ ਵਿਭਾਗ ਮੁਖੀ ਡਾ. ਮੋਨਿਕਾ ਸਾਹਨੀ ਅਤੇ ਡਾ. ਹਰਮਨਦੀਪ ਕੌਰ ਦੀ ਅਗਵਾਈ ਵਿੱਚ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇੇ ਵਿੱਚ ਐੱਮਏ ਅੰਗਰੇਜ਼ੀ ਦੀ ਵਿਦਿਆਰਥਣ ਜੱਸੀ ਅਤੇ ਬੀਏ ਦੀ ਵਿਦਿਆਰਥਣ ਸਿਮਰਨ ਕੌਰ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਬੀਏ ਦੀਆਂ ਵਿਦਿਆਰਥਣਾਂ ਰੁਪਿੰਦਰ ਕੌਰ ਅਤੇ ਕਮਲਜੀਤ ਕੌਰ ਨੇ ਸਾਂਝੇ ਤੌਰ ’ਤੇ ਦੂਜਾ ਸਥਾਨ ਹਾਸਲ ਕੀਤਾ, ਜਦੋਂ ਕਿ ਬੀਐੱਸਸੀ ਦੀ ਵਿਦਿਆਰਥਣ ਰਵੀਨਾ ਤੀਜੇ ਸਥਾਨ ’ਤੇ ਰਹੀ। ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਬਲਾਕੀਪੁਰ ਨੇ ਨਿਭਾਈ। ਉਨ੍ਹਾਂ ਕਾਲਜ ਲਈ 51 ਹਜ਼ਾਰ ਦੀ ਰਾਸ਼ੀ ਦਿੱਤੀ। ਕਾਲਜ ਪ੍ਰਿੰਸੀਪਲ ਮੀਨੂ ਭੋਲਾ ਨੇੇ ਵਿਦਿਆਰਥਣਾਂ ਨੂੰ ਅਜਿਹੇ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਪ੍ਰੇਰਿਆ। -ਪੱਤਰ ਪ੍ਰੇਰਕ
Advertisement
Advertisement