ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨਾਲ ਮੁਲਾਕਾਤ
05:17 AM May 09, 2025 IST
ਪਟਿਆਲਾ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਅਦਰਸ਼ਪਾਲ ਵਿੱਗ ਨਾਲ ਬੈਠਕ ਕੀਤੀ। ਉਨ੍ਹਾਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਪਬਲਿਕ ਨੂੰ ਜਾਗਰੂਕ ਕਰਨ ਲਈ ਉਪਰਾਲਿਆਂ ’ਤੇ ਜ਼ੋਰ ਦੇਣ ਲਈ ਵਿਚਾਰਾਂ ਹੋਈਆਂ। ਉਨ੍ਹਾਂ ਪਟਿਆਲਾ ਜ਼ਿਲ੍ਹੇ ਸਮੇਤ ਨਾਭਾ ਹਲਕੇ ਵਿੱਚ ਕਈ ਥਾਈਂ ਦੂਸ਼ਿਤ ਹੋ ਰਹੇ ਧਰਤੀ ਹੇਠਲੇ ਪਾਣੀ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਮੈਂਬਰ ਸਕੱਤਰ ਗੁਰਿੰਦਰ ਸਿੰਘ ਮਜੀਠੀਆ ਅਤੇ ਰਾਜ ਕੁਮਾਰ ਰੱਤੜਾ ਚੀਫ਼ ਇੰਜਨੀਅਰ ਵੀ ਹਾਜ਼ਰ ਸਨ। ਚੇਅਰਮੈਨ ਵੱਲੋਂ ਬੋਰਡ ਵੱਲੋਂ ਤਿਆਰ ਕੀਤੀ ਵਰਮੀ ਕੰਪੋਸਟਿੰਗ (ਗੰਡੋਆ ਖਾਦ) ਬਣਾਉਣ ਦੀ ਵਿਧੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਤੇ ਪਲਾਸਟਿਕ ਬੈਗ ਦੀ ਵਰਤੋਂ ਬੰਦ ਕਰਨ ਦਾ ਸੰਦੇਸ਼ ਦਿੰਦੇ ਹੋਈ ਕੱਪੜੇ ਤੋਂ ਬਣੇ ਥੈਲੇ ਉਚੇਚੇ ਤੌਰ ’ਤੇ ਭੇਟ ਕੀਤੇ। -ਖੇਤਰੀ ਪ੍ਰਤੀਨਿਧ
Advertisement
Advertisement