ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਨੇ ਤਰੱਕੀ ਕੀਤੀ: ਢਾਂਡਾ
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 11 ਜੂਨ
ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਪਿਛਲੇ 11 ਸਾਲਾਂ ਵਿਚ 10ਵੇਂ ਸਥਾਨ ਤੋਂ ਚੌਥੇ ਸਭ ਤੋਂ ਵੱਡੇ ਤੇ ਸਭ ਤੋਂ ਤੇਜ਼ੀ ਨਾਲ ਵੱਧ ਰਹੀ ਅਰਥਵਿਵਸਥਾ ਬਣ ਗਿਆ ਹੈ। ਉਹ ਅੱਜ ਭਾਜਪਾ ਜ਼ਿਲ੍ਹਾ ਦਫਤਰ ਵਿਚ ਕੇਂਦਰ ਸਰਕਾਰ ਦੀ ਸੇਵਾ, ਸੁਸ਼ਾਸ਼ਨ ਤੇ ਗਰੀਬ ਭਲਾਈ ਦੇ 11 ਸਾਲ ਪੂਰੇ ਹੋਣ ਤੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ 2047 ਤਕ ਦੇਸ਼ ਨੂੰ ਵਿਕਸਤ ਭਾਰਤ ਬਣਾਉਣ ਲਈ ਕੰਮ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਵਿਚ ਭਾਰਤ ਦੇ ਰਾਸ਼ਟਰੀ ਰਾਜ ਮਾਰਗ ਨੈਟਵਰਕ ਦਾ 54917 ਕਿਲੋਮੀਟਰ ਤਕ ਵਿਸਤਾਰ ਕੀਤਾ ਗਿਆ ਹੈ। ਭਾਰਤ ਵਿਚ ਚਲ ਰਹੇ ਹਵਾਈ ਅੱਡਿਆਂ ਦੀ ਗਿਣਤੀ 74 ਤੋਂ ਵੱਧ ਕੇ 160 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਪਰੇਸ਼ਨ ਸਿੰਧੂਰ ਦੇ ਤਹਿਤ ਕੰਟਰੋਲ ਰੇਖਾ ਦੇ ਪਾਰ 9 ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰਕੇ ਫੌਜੀ ਸਵੈ ਨਿਰਭਰਤਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਗੋਲਡੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਪਰੀਸ਼ਦ ਚੇਅਰਪਰਸਨ ਕੰਵਲਜੀਤ ਕੌਰ, ਚੇਅਰਮੈਨ ਧਰਮਬੀਰ ਮਿਰਜਾਪੁਰ, ਜ਼ਿਲ੍ਹਾ ਮੀਡੀਆ ਇੰਚਾਰਜ ਸ਼ੇਲੇਸ਼ ਵਤਸ, ਵਾਈਸ ਚੇਅਰਮੈਨ ਧੁੰਮਣ ਸਿੰਘ ਜੈ ਸਿੰਘ ਪਾਲ, ਗੁਲਸ਼ਨ ਕਲਾਲ ਮਾਜਰਾ, ਮਾਸਟਰ ਸਤਪਾਲ ਮੌਜੂਦ ਸਨ।