ਪ੍ਰਧਾਨ ਮੰਤਰੀ ਮੋਦੀ ਨੇ ਦੁਸ਼ਮਣਾਂ ਲਈ ਹੱਦ ਤੈਅ ਕੀਤੀ: ਭਾਜਪਾ
04:06 AM May 13, 2025 IST
ਨਵੀਂ ਦਿੱਲੀ: ਭਾਜਪਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਅੱਜ ਆਪਣੇ ਸੰਬੋਧਨ ’ਚ ਅਤਿਵਾਦ ਖ਼ਿਲਾਫ਼ ਭਾਰਤ ਦੀ ਨੀਤੀ ਸਾਰੀ ਦੁਨੀਆ ਸਾਹਮਣੇ ਬੜੀ ਸਪੱਸ਼ਟਤਾ ਤੇ ਦ੍ਰਿੜ੍ਹਤਾ ਨਾਲ ਪੇਸ਼ ਕੀਤੀ ਅਤੇ ਅਪਰੇਸ਼ਨ ਸਿੰਧੂਰ ਦੀ ਮਿਸਾਲ ਦੇ ਕੇ ‘ਭਾਰਤ ਦੇ ਦੁਸ਼ਮਣਾਂ’ ਲਈ ਹੱਦ ਤੈਅ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਕਸ ’ਤੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਰੇਸ਼ਨ ਸਿੰਧੂਰ ਦੀ ਮਿਸਾਲ ਦੇ ਕੇ ਭਾਰਤ ਦੇ ਦੁਸ਼ਮਣਾਂ ਲਈ ਹੱਦ ਤੈਅ ਕੀਤੀ ਜਿਸ ’ਚ ਸਾਡੇ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅਤਿਵਾਦ ਦੀ ਇਮਾਰਤ ਢਹਿ-ਢੇਰੀ ਕਰ ਦਿੱਤੀ।’ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਪਾਕਿਸਤਾਨ ਨਾਲ ਕੋਈ ਗੱਲਬਾਤ ਹੋਵੇਗੀ ਤਾਂ ਉਹ ਸਿਰਫ਼ ਅਤਿਵਾਦ ਤੇ ਮਕਬੂਜ਼ਾ ਕਸ਼ਮੀਰ ਦੇ ਮੁੱਦੇ ’ਤੇ ਹੋਵੇਗੀ। -ਪੀਟੀਆਈ
Advertisement
Advertisement