For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਾਸਨਿਕ ਸਹੂਲਤਾਂ ’ਚ ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗੇ: ਮੁੰਡੀਆਂ

05:33 AM Dec 04, 2024 IST
ਪ੍ਰਸ਼ਾਸਨਿਕ ਸਹੂਲਤਾਂ ’ਚ ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗੇ  ਮੁੰਡੀਆਂ
ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਬਰਿੰਦਰ ਗੋਇਲ।
Advertisement
ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ, 3 ਦਸੰਬਰ

Advertisement

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ ਵੱਲੋਂ ਜ਼ਿਲ੍ਹਾ ਸੰਗਰੂਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਸ਼ਾਮਲ ਹੋਏ। ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣ ’ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਮੌਜੂਦ ਪੰਜਾਬ ਦੇ ਭੂਮੀ ਤੇ ਜਲ ਸੰਭਾਲ, ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਅਤੇ ਕਰਮਚਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਨਾਗਰਿਕਾਂ ਨੂੰ ਬਿਨਾਂ ਕਿਸੇ ਖਾਸ ਜ਼ਰੂਰਤ ਤੋਂ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਨ੍ਹਾਂ ਦੇ ਕੰਮ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ।

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੀਆਂ ਦੋਵੇਂ ਸਬ ਡਵੀਜ਼ਨਾਂ ਸੰਗਰੂਰ ਅਤੇ ਭਵਾਨੀਗੜ੍ਹ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੀ ਕਾਇਆਕਲਪ ਕਰਨ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸਾਫ ਸਫਾਈ, ਪੀਣ ਵਾਲੇ ਸਾਫ ਪਾਣੀ ਦੀ ਉਪਲਬਧਤਾ, ਸਟਰੀਟ ਲਾਈਟਾਂ, ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਸੀਵਰੇਜ ਦੀ ਸਫਾਈ ਸਮੇਤ ਹੋਰ ਬੁਨਿਆਦੀ ਲੋੜਾਂ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਐੱਸਐੱਸਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਸਹਾਇਕ ਕਮਿਸ਼ਨਰ ਡਾ. ਆਦਿਤਯ ਸ਼ਰਮਾ, ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸਡੀਐੱਮ ਸੁਨਾਮ ਪ੍ਰਮੋਦ ਸਿੰਗਲਾ, ਐੱਸਡੀਐੱਮ ਧੂਰੀ ਵਿਕਾਸ ਹੀਰਾ, ਐੱਸਡੀਐੱਮ ਦਿੜ੍ਹਬਾ ਰਾਜੇਸ਼ ਸ਼ਰਮਾ ਤੇ ਐੱਸਡੀਐੱਮ ਲਹਿਰਾ ਸੂਬਾ ਸਿੰਘ ਆਦਿ ਹਾਜ਼ਰ ਸਨ।

Advertisement
Author Image

Mandeep Singh

View all posts

Advertisement