ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਸ਼ਾਸਨ ਨੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

04:51 AM Jun 10, 2025 IST
featuredImage featuredImage
ਰਾਮ ਨਗਰ ਬਸਤੀ ’ਚ ਜੇਸੀਬੀ ਨਾਲ ਨਸ਼ਾ ਤਸਕਰ ਦਾ ਮਕਾਨ ਢਾਹੁੰਦੇ ਹੋਏ ਮੁਲਾਜ਼ਮ।
ਗੁਰਦੀਪ ਸਿੰਘ ਲਾਲੀ
Advertisement

ਸੰਗਰੂਰ, 9 ਜੂਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਰਾਮ ਨਗਰ ਬਸਤੀ ਉਭਾਵਾਲ ਰੋਡ ’ਤੇ ਨਸ਼ਾ ਤਸਕਰਾਂ ਵੱਲੋਂ ਉਸਾਰੇ ਨਾਜਾਇਜ਼ ਮਕਾਨਾਂ ਉਪਰ ਜੇਸੀਬੀ ਮਸ਼ੀਨਾਂ ਚਲਾਉਂਦਿਆਂ ਮਕਾਨਾਂ ਨੂੰ ਢਾਹਿਆ ਗਿਆ। ਭਾਵੇਂ ਮਕਾਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਭਾਵੁਕ ਹੁੰਦਿਆਂ ਅਧਿਕਾਰੀਆਂ ਅੱਗੇ ਵਾਸਤਾ ਵੀ ਪਾਇਆ ਗਿਆ ਕਿ ਉਹ ਮਕਾਨ ਨਾ ਢਾਹੁਣ ਪਰ ਜੇ.ਸੀ.ਬੀ. ਮਸ਼ੀਨਾਂ ਨਾਲ ਮਕਾਨਾਂ ਉਪਰ ਕਾਰਵਾਈ ਜਾਰੀ ਰਹੀ।

Advertisement

ਇਸ ਮੌਕੇ ਮੌਜੂਦ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਰਾਣੀ ਕੌਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਦਰਜਨ ਤੋਂ ਵੱਧ ਕੇਸ ਐੱਨ.ਡੀ.ਪੀ.ਐੱਸ. ਐਕਟ ਦੇ ਦਰਜ ਹਨ। ਇਸੇ ਤਰ੍ਹਾਂ ਮਨਦੀਪ ਸਿੰਘ ਉਰਫ ਸੋਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਵੀ ਦਰਜਨ ਦੇ ਕਰੀਬ ਕੇਸ ਐੱਨ.ਡੀ.ਪੀ.ਐੱਸ. ਐਕਟ ਦੇ ਦਰਜ ਹਨ ਤੇ ਇਨ੍ਹਾਂ ਵੱਲੋਂ ਨਾਜਾਇਜ਼ ਢੰਗ ਨਾਲ ਬਣਾਏ ਮਕਾਨ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਮਾਰਚ ਤੋਂ ਲੈ ਕੇ ਹੁਣ ਤਕ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਸਬੰਧੀ 307 ਕੇਸ ਦਰਜ ਕਰ ਕੇ 556 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਜਸ਼ੀਲ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐੱਸ.ਪੀ.(ਜਾਂਚ) ਨਵਰੀਤ ਸਿੰਘ ਵਿਰਕ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਹਾਜ਼ਰ ਸਨ।

 

Advertisement