ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਸ਼ਾਸਨ ਵੱਲੋਂ ਰਿਸ਼ੀ ਨਗਰ ਵਿੱਚ ਸਰਕਾਰੀ ਸੇਵਾਵਾਂ ਸਬੰਧੀ ਕੈਂਪ

07:10 AM Apr 13, 2025 IST
featuredImage featuredImage
ਸੀਨੀਅਰ ਸਿਟੀਜਨ ਕਾਰਡਾਂ ਲਈ ਮਨਜੂਰ ਪੱਤਰ ਵੰਡਦੇ ਹੋਏ ਸੰਜੀਵ ਅਰੋੜਾ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਅਪਰੈਲ
ਲੁਧਿਆਣਾ ਪ੍ਰਸ਼ਾਸਨ ਨੇ ਅੱਜ ਰਿਸ਼ੀ ਨਗਰ ਦੇ ਸੀਨੀਅਰ ਸਿਟੀਜ਼ਨ ਹੋਮ ਵਿੱਚ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਪਹਿਲਕਦਮੀ ਤਹਿਤ ਵਿਸ਼ੇਸ਼ ਕੈਂਪ ਲਾਇਆ। ਇਸ ਕੈਂਪ ਵਿੱਚ ਵੱਖ-ਵੱਖ 44 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਸਿੱਧੇ ਦੇਣ ਦਾ ਉਪਰਾਲਾ ਕੀਤਾ ਗਿਆ।
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਨਿੱਜੀ ਤੌਰ ’ਤੇ ਨਵੀਆਂ ਪੈਨਸ਼ਨਾਂ, ਆਯੁਸ਼ਮਾਨ ਕਾਰਡ, ਸਮਾਰਟ ਰਾਸ਼ਨ ਕਾਰਡ, ਜਨਮ ਤੇ ਮੌਤ ਸਰਟੀਫਿਕੇਟ, ਸਪਾਂਸਰਸ਼ਿਪ ਸਕੀਮਾਂ ਅਤੇ ਸੀਨੀਅਰ ਸਿਟੀਜ਼ਨ ਕਾਰਡਾਂ ਲਈ ਮਨਜ਼ੂਰ ਪੱਤਰ ਲਾਭਪਾਤਰੀਆਂ ਨੂੰ ਵੰਡੇ। ਇਸ ਤੋਂ ਇਲਾਵਾ ਉਨ੍ਹਾਂ ਨੇ ਹਾਜ਼ਰੀਨ ਨਾਲ ਵੀ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਇਹ ਯਕੀਨੀ ਬਣਾਇਆ ਕਿ ਤੁਰੰਤ ਧਿਆਨ ਦੇਣ ਵਾਲੇ ਮੁੱਦਿਆਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਜਾਵੇ। ਕੈਂਪ ਦੌਰਾਨ ਲਾਏ ਵੱਖ ਵੱਖ ਵਿਭਾਗਾਂ ਦੇ ਸਟਾਲਾਂ ਦਾ ਸ੍ਰੀ ਅਰੋੜਾ ਨੇ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਾਗਰਿਕਾਂ ਨੂੰ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਸਰਗਰਮੀ ਨਾਲ ਜਾਣਕਾਰੀ ਦੇਣ।

Advertisement

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਹ ਕੈਂਪ ਉਪ ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮ) ਦੀ ਨਿਗਰਾਨੀ ਹੇਠ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ), ਨਗਰ ਨਿਗਮ, ਸਿੱਖਿਆ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਖੁਰਾਕ ਸਪਲਾਈ, ਕਿਰਤ, ਪੁਲਿਸ ਅਤੇ ਹੋਰ ਵਿਭਾਗਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਸਰਗਰਮੀ ਨਾਲ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਮੁਹਿੰਮ ਹੈ ਜਿਸਦਾ ਉਦੇਸ਼ ਜਨਤਕ ਸੇਵਾ ਪ੍ਰਦਾਨ ਕਰਨ ਵਿੱਚ ਵਧੇਰੇ ਪਹੁੰਚਯੋਗਤਾ ਅਤੇ ਕੁਸ਼ਲਤਾ ਨੂੰ ਉਤਸ਼ਾਹਿਤ ਕਰਨਾ ਹੈ।

Advertisement
Advertisement