ਪ੍ਰਾਇਮਰੀ ਸਕੂਲ ਮਲਸੀਆਂ ’ਚ ਨਸ਼ਿਆਂ ਖ਼ਿਲਾਫ਼ ਸੈਮੀਨਾਰ
05:58 AM Apr 12, 2025 IST
ਸ਼ਾਹਕੋਟ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਐੱਸਡੀਐੱਮ ਸ਼ਾਹਕੋਟ ਸ਼ੁਭੀ ਆਂਗਰਾ ਦੀ ਅਗਵਾਈ ਅਤੇ ਐੱਸਐੱਮਓ ਸ਼ਾਹਕੋਟ ਡਾ ਦੀਪਕ ਚੰਦਰ ਦੀ ਦੇਖ-ਰੇਖ ਹੇਠ ਸਰਕਾਰੀ ਪ੍ਰਾਇਮਰੀ (ਐਲੀਮੈਂਟਰੀ) ਸਕੂਲ (ਲੜਕੀਆਂ) ਮਲਸੀਆਂ ਵਿਖੇ ਸਿਹਤ ਵਿਭਾਗ ਵੱਲੋਂ ਬਲਾਕ ਪੱਧਰੀ ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ। ਸਕੂਲ ਦੇ ਹੈੱਡ ਟੀਚਰ ਸੁਰਿੰਦਰਜੀਤ ਸਿੰਘ ਨੇ ਸਿਹਤ ਵਿਭਾਗ ਦੇ ਇਸ ਉੱਦਮ ਦੀ ਸਰਾਹਣਾ ਕਰਦੇ ਕਿਹਾ ਕਿ ਅਜਿਹੇ ਸੈਮੀਨਾਰ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਵਿਚ ਬੇਹੱਦ ਮਦਦਗਾਰ ਹੋ ਸਕਦੇ ਹਨ। ਸਿਹਤ ਵਿਭਾਗ ਵੱਲੋਂ ਡਾ. ਧੀਰਜ ਕੁਮਾਰ ਨੇ ਨਸ਼ਿਆਂ ਦੇ ਲੱਛਣਾਂ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾਨਸਿਕ ਤੇ ਸਰੀਰਕ ਦੁਰਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਨਾਇਬ ਤਹਿਸੀਲਦਾਰ ਸ਼ਾਹਕੋਟ ਸੁਲੋਚਨਾ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਮਲਕੀਤ ਸਿੰਘ, ਡਾ. ਪਰਮਿੰਦਰ ਕੌਰ, ਕਰਮਜੀਤ ਕੌਰ, ਬਲਜੀਤ ਕੌਰ ਅਤੇ ਬਲਵੀਰ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement