ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਾਈਵੇਟ ਸਕੂਲਾਂ ਨੇ ਸਰਕਾਰੀ ਨੂੰ ਪਛਾੜਿਆ

05:36 AM May 16, 2025 IST
featuredImage featuredImage

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 15 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੱਲ੍ਹ ਬਾਰ੍ਹਵੀਂ ਜਮਾਤ ਦੇ ਐਲਾਨ ਨਤੀਜੇ ’ਚ ਇਸ ਵਾਰ ਪ੍ਰਾਈਵੇਟ ਸਕੂਲਾਂ ਦੀ ਝੰਡੀ ਰਹੀ। ਪ੍ਰਾਈਵੇਟ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਦੀ ਪਾਸ ਪ੍ਰਤੀਸ਼ਤਤਾ 92.47 ਫ਼ੀਸਦੀ ਹੈ ਜਦੋਂਕਿ ਸਰਕਾਰੀ ਸਕੂਲਾਂ ਦਾ ਨਤੀਜਾ 91.20 ਫ਼ੀਸਦੀ ਹੈ। ਪ੍ਰਾਈਵੇਟ ਸਕੂਲਾਂ ਦੇ 70,763 ’ਚੋਂ 65,437 ਵਿਦਿਆਰਥੀ ਪਾਸ ਹਨ ਅਤੇ ਸਰਕਾਰੀ ਸਕੂਲਾਂ ਦੇ 1 ਲੱਖ 68 ਹਜ਼ਾਰ 979 ਵਿਦਿਆਰਥੀਆਂ ’ਚੋਂ 1 ਲੱਖ 53 ਹਜ਼ਾਰ 969 ਪਾਸ ਹਨ। ਪਿਛਲੇ ਸਾਲ ਵੀ ਪ੍ਰਾਈਵੇਟ ਸਕੂਲਾਂ ਦੀ ਪਾਸ ਫ਼ੀਸਦ 94.63 ਸੀ ਜਦੋਂਕਿ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 92.57 ਫ਼ੀਸਦੀ ਸੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਕ੍ਰਾਂਤੀ ਦੇ ਬੈਨਰ ਹੇਠ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਅਤੇ ਵਿਦਿਆਰਥੀਆਂ ਦੀ ਦਾਖ਼ਲਾ ਦਰ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਲੱਖਾਂ ਰੁਪਏ ਖ਼ਰਚਣ ਦੇ ਬਾਵਜੂਦ ਸਰਕਾਰੀ ਸਕੂਲ ਪਾਸ ਫ਼ੀਸਦ ਦੇ ਮਾਮਲੇ ਵਿੱਚ ਪਿਛਲੇ ਸਾਲ ਨਾਲੋਂ ਵੀ ਪੱਛੜ ਗਏ। ਜਾਣਕਾਰੀ ਅਨੁਸਾਰ ਸ਼ਹਿਰੀ ਸਕੂਲਾਂ ਦੇ ਮੁਕਾਬਲੇ ਪੇਂਡੂ ਸਕੂਲਾਂ ਦੀ ਪਾਸ ਫ਼ੀਸਦ ਵੱਧ ਹੈ। ਦੂਜੇ ਪਾਸੇ ਏਡਿਡ ਸਕੂਲਾਂ ਦੀ ਇਸ ਵਾਰ ਪਾਸ ਫ਼ੀਸਦ ਘਟੀ ਹੈ। ਏਡਿਡ ਸਕੂਲਾਂ ਦੇ 25,646 ਵਿਦਿਆਰਥੀਆਂ ’ਚੋਂ 22,275 ਪਾਸ ਹਨ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 86.86 ਫ਼ੀਸਦੀ ਹੈ ਜਦੋਂਕਿ ਪਿਛਲੇ ਸਾਲ 2024 ਵਿੱਚ ਏਡਿਡ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.86 ਫ਼ੀਸਦੀ ਸੀ। ਇਨ੍ਹਾਂ ਸਕੂਲਾਂ ਦੇ 27234 ’ਚੋਂ 25016 ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਸਨ। ਇਸੇ ਤਰ੍ਹਾਂ ਰੈਗੂਲਰ ਸਾਇੰਸ ਗਰੁੱਪ ਦੇ ਰੈਗੂਲਰ ਵਿਦਿਆਰਥੀਆਂ ਦੀ ਪਾਸ ਫ਼ੀਸਦ ਸਭ ਤੋਂ ਵੱਧ ਹੈ। ਕਾਮਰਸ ਗਰੁੱਪ ਦੇ 36,767 ਬੱਚਿਆਂ ਨੇ ਪ੍ਰੀਖਿਆ ਪਾਸ ਕੀਤੀ ਹੈ ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 96.83 ਫ਼ੀਸਦੀ ਹੈ। ਹਿਊਮੈਨਟੀਜ਼ ਵਿੱਚ 1,69,152 ਬੱਚਿਆਂ ’ਚੋਂ 1,48,150 ਪਾਸ ਹਨ ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 87.58 ਫ਼ੀਸਦੀ ਹੈ। ਵੋਕੇਸ਼ਨਲ ਗਰੁੱਪ ਦੇ 9,756 ’ਚੋਂ 8,780 ਵਿਦਿਆਰਥੀ ਪਾਸ ਹਨ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 90 ਫ਼ੀਸਦੀ ਹੈ।

Advertisement

Advertisement