ਪ੍ਰਾਪਰਟੀ ਟੈਕਸ ’ਚ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ
05:10 AM May 18, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 17 ਮਈ
ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਾਪਰਟੀ ਟੈਕਸ ਵਿੱਚ ਦਿੱਤੀ ਗਈ ਵਿਆਜ ਮੁਆਫ਼ੀ ਸਕੀਮ ਦਾ ਲਾਭ ਲੈਣ। ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਵਿਆਜ ਮੁਆਫੀ (ਵਨ ਟਾਈਮ ਸੈਟਲਮੈਂਟ) ਪਾਲਿਸੀ/ਸਕੀਮ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਤਹਿਤ ਪ੍ਰਾਪਰਟੀ ਟੈਕਸ/ਹਾਊਸ ਟੈਕਸ ਦੇ ਬਕਾਇਆ 31 ਜੁਲਾਈ 2025 ਤੱਕ ਇੱਕਮੁਸ਼ਤ ਭਰਨ ਉਤੇ ਵਿਆਜ ਅਤੇ ਪਨੈਲਟੀ ਤੋਂ ਪੂਰਨ ਤੌਰ ’ਤੇ ਛੋਟ ਦਿੱਤੀ ਗਈ ਹੈ। ਉਨ੍ਹਾਂ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਲਾਭ ਲੈਣ ਅਤੇ ਆਪਣੇ ਪ੍ਰਾਪਰਟੀ ਟੈਕਸ/ਹਾਊਸ ਟੈਕਸ ਦੇ ਬਕਾਇਆਜਾਤ ਤੁਰੰਤ ਨਗਰ ਨਿਗਮ ਵਿਖੇ ਇੱਕਮੁਸ਼ਤ ਜਮ੍ਹਾਂ ਕਰਵਾ ਕੇ ਸਰਕਾਰ ਵੱਲੋਂ ਦਿੱਤੀ ਗਈ ਵਿਆਜ ਮੁਆਫੀ ਸਕੀਮ ਦਾ ਭਰਪੂਰ ਫਾਇਦਾ ਉਠਾਉਣ।
Advertisement
Advertisement