ਪ੍ਰਿੰਸੀਪਲ ਦੇ ਕਮਰੇ ਵਿੱਚ ਗੋਹਾ ਸੁੱਟਿਆ
06:38 AM Apr 16, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਅਪਰੈਲ
ਦਿੱਲੀ ਵਿੱਚ ਡੀਯੂਐੱਸਯੂ ਦੇ ਪ੍ਰਧਾਨ ਰੌਣਕ ਖੱਤਰੀ ਅਤੇ ਹੋਰ ਵਿਦਿਆਰਥੀਆਂ ਨੇ ਡੀਯੂ ਦੇ ਲਕਸ਼ਮੀਬਾਈ ਕਾਲਜ ਵਿੱਚ ਪ੍ਰਿੰਸੀਪਲ ਦੇ ਕਮਰੇ ਵਿੱਚ ਗਾਂ ਦਾ ਗੋਹਾ ਸੁੱਟ ਕੇ ਰੋਸ ਪ੍ਰਗਟ ਕੀਤਾ। ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਕਾਲਜ ਦੇ ਕਈ ਪਖਾਨਿਆਂ ਦਾ ਬੁਰਾ ਹਾਲ ਹੈ ਅਤੇ ਪੱਖੇ ਵੀ ਕੰਮ ਨਹੀਂ ਕਰਦੇ। ਇੱਥੋਂ ਤੱਕ ਕਿ ਪੀਣ ਵਾਲਾ ਪਾਣੀ ਵੀ ਸਹੀ ਢੰਗ ਨਾਲ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਭੜਕੇ ਹੋਏ ਵਿਦਿਆਰਥੀਆਂ ਵੱਲੋਂ ਲਕਸ਼ਮੀਬਾਈ ਕਾਲਜ ਵਿੱਚ ਪ੍ਰਿੰਸੀਪਲ ਦੇ ਕਮਰੇ ਵਿੱਚ ਬਲੈਕ ਬੋਰਡ ’ਤੇ ਗੋਹਾ ਸੁੱਟਿਆ ਗਿਆ। ਵਿਦਿਆਰਥੀਆਂ ਨੇ ਕਿਹਾ ਕਿ ਮੰਗਾਂ ਸਬੰਧੀ ਜਲਦੀ ਕੋਈ ਪ੍ਰਬੰਧ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
Advertisement
Advertisement