ਪ੍ਰੀਤ ਕੌਰ ਵੱਲੋਂ ਸਿੱਕਮ ’ਚ ਪੰਜਾਬ ਦੀ ਨੁਮਾਇੰਦਗੀ
05:58 AM Apr 07, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਫ਼ਤਹਿਗੜ੍ਹ ਸਾਹਿਬ, 6 ਅਪਰੈਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੀ ਐੱਨਐੱਸਐੱਸ ਵਾਲੰਟੀਅਰ ਪ੍ਰੀਤ ਕੌਰ ਨੇ ਸਿੱਕਮ ਦੇ ਗੰਗਟੋਕ ਵਿੱਚ ਕਰਵਾਏ ਅੱਠਵੇਂ ਉੱਤਰ-ਪੂਰਬੀ ਯੁਵਕ ਉਤਸਵ (ਐਨਈਐਫ)-2025 ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ। ਐੱਨਐੱਸਐੱਸ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਹਰਨੀਤ ਬਿਲਿੰਗ ਨੇ ਦੱਸਿਆ ਕਿ ਟੀਮ ਦੀ ਅਗਵਾਈ ਯੂਨੀਵਰਸਿਟੀ ਕਾਲਜ ਢਿਲਵਾਂ ਦੇ ਪ੍ਰੋਗਰਾਮ ਅਫਸਰ ਪ੍ਰੋਫੈਸਰ ਜਗਦੀਪ ਸਿੰਘ ਨੇ ਕੀਤੀ। ਪ੍ਰੀਤ ਕੌਰ ਨੇ ਸੱਭਿਆਚਾਰਕ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਪ੍ਰਿਤਪਾਲ ਸਿੰਘ ਤੇ ਡੀਨ ਅਕਾਦਮਿਕ ਪ੍ਰੋਫੈਸਰ (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਪ੍ਰੀਤ ਕੌਰ ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
Advertisement
Advertisement