ਪੜ੍ਹਾਈ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸਰਕਾਰੀ ਮਿਡਲ ਸਕੂਲ ਬਾਪਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਇੰਚਾਰਜ ਮੁਹੰਮਦ ਜ਼ਮੀਲ ਨੇ ਕਿਹਾ ਕਿ ਇਸ ਸਾਲ ਸਰਕਾਰੀ ਮਿਡਲ ਸਕੂਲ ਬਾਪਲਾ ਦੇ ਵਿਦਿਆਰਥੀਆਂ ਨੇ ਵਿਦਿਆ ਦੇ ਨਾਲ ਨਾਲ ਖੇਡਾਂ ਵਿਚ ਵੀ ਚੰਗਾ ਨਾਮ ਕਮਾਇਆ ਹੈ।ਇਸੇ ਕਰਕੇ ਸਕੂਲ ਵਿੱਚ ਦਾਖਲਿਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਪੰਚ ਹਰਬੰਸ ਸਿੰਘ ਝੂੰਦ ਨੇ ਕਿਹਾ ਕਿ ਸਕੂਲ ਵਿੱਚ ਕਿਸੇ ਵੀ ਪੱਧਰ ’ਤੇ ਪਿੰਡ ਵਾਸੀਆਂ ਵੱਲੋਂ ਸਹਿਯੋਗ ਵਿੱਚ ਕਮੀ ਨਹੀਂ ਆਵੇਗੀ। ਸਕੂਲ ਦੀ ਬਿਹਤਰੀ ਲਈ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ। ਇਸ ਦੌਰਾਨ ਪਿੰਡ ਦੀ ਪੰਚਾਇਤ ਵੱਲੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਪੰਚ ਗੁਰਮੇਲ ਸਿੰਘ ਅਤੇ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਮਿਠਾਈਆਂ ਵੰਡੀਆਂ। ਸਕੂਲ ਅਧਿਆਪਕ ਗੁਰਜੀਤ ਸਿੰਘ ਅਤੇ ਰਣਧੀਰ ਕੌਰ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਮਾਣਕ, ਅੰਮ੍ਰਿਤਪਾਲ ਸਿੰਘ, ਸੁਰਜੀਤ ਸਿੰਘ (ਸਾਰੇ ਪੰਚਾਇਤ ਮੈਂਬਰ), ਗੁਰਦੁਆਰਾ ਤਲਾਅ ਸਾਹਿਬ ਦੇ ਪ੍ਰਧਾਨ ਮਾਸਟਰ ਨਿਰਮਲ ਸਿੰਘ, ਗੁਰਦੁਆਰਾ ਸਿੰਘ ਸਭਾ ਬਾਪਲਾ ਦੇ ਪ੍ਰਧਾਨ ਮਲਕੀਤ ਸਿੰਘ, ਜਗਜੀਤ ਕੌਰ, ਪ੍ਰਾਇਮਰੀ ਸਕੂਲ ਦੇ ਇੰਚਾਰਜ ਹਰਪਿੰਦਰ ਸਿੰਘ ਹਾਜ਼ਰ ਸਨ।