ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤਾਂ ਦੇ ਸਹਿਯੋਗ ਨਾਲ ਪਿੰਡਾਂ ਦੀ ਨੁਹਾਰ ਬਦਲੇਗੀ ਸਰਕਾਰ: ਰਾਏ

08:46 AM Nov 02, 2024 IST
ਪਿੰਡ ਜਲਵੇੜੀ ਗਹਿਲਾਂ ਦੀ ਪੰਚਾਇਤ ਦਾ ਸਨਮਾਨ ਕਰਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਹੋਰ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 1 ਨਵੰਬਰ
ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡ ਜਲਬੇੜੀ ਗਹਿਲਾਂ ਦੀ ਨਵੀਂ ਚੁਣੀ ਪੰਚਾਇਤ ਦਾ ਸਿਰੋਪੇ ਨਾਲ ਸਨਮਾਨ ਕੀਤਾ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਦੀ ਸਰਕਾਰ ਸਦਕਾ ਅੱਜ ਆਮ ਘਰਾਂ ਦੇ ਧੀ-ਪੁੱਤ ਪੰਚ ਅਤੇ ਸਰਪੰਚ ਬਣੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਪਿੰਡਾਂ ਦਾ ਵਿਕਾਸ ਕਰਵਾਉਣ ਦੀ ਅਪੀਲ ਕੀਤੀ। ਸਰਪੰਚ ਜਸਵੀਰ ਕੌਰ ਨੇ ਪਿੰਡਾਂ ਵਾਸੀਆਂ ਵੱਲੋਂ ਬਹੁਮਤ ਨਾਲ ਕਾਮਯਾਬ ਕਰਨ ’ਤੇ ਧੰਨਵਾਦ ਕਰਦਿਆਂ ਪਿੰਡ ਦੇ ਸਰਵਪੱਖੀ ਵਿਕਾਸ ਦਾ ਭਰੋਸਾ ਦਿੱਤਾ।
ਇਸ ਮੌਕੇ ਪੰਚ ਜਸਵਿੰਦਰ ਕੌਰ, ਸਤਨਾਮ ਸਿੰਘ, ਦਮਨ ਜੋਤ ਸਿੰਘ ਚੀਮਾ ਅਤੇ ਸਤਨਾਮ ਸਿੰਘ ਚੀਮਾ ਦਾ ਵੀ ਸਿਰੋਪੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪੀਏ ਮਾਨਵ ਟਿਵਾਣਾ, ਸਤੀਸ਼ ਕੁਮਾਰ ਅਤੇ ਬਿਕਰਮਜੀਤ ਸਿੰਘ ਜਲਵੇੜੀ ਗਹਿਲਾ ਆਦਿ ਹਾਜ਼ਰ ਸਨ।

Advertisement

Advertisement