ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਫ਼ੈਸਲਾ: ਨਸ਼ਿਆਂ ਖ਼ਿਲਾਫ਼ ਜੰਗ ’ਚ ਨਿੱਤਰੀ ਮਹਾਲਮ ਦੀ ਪੰਚਾਇਤ

06:04 AM Jan 09, 2025 IST
ਪਿੰਡ ਮਹਾਲਮ ਦੇ ਸਰਪੰਚ ਨਸ਼ਿਆਂ ਖ਼ਿਲਾਫ਼ ਪਾਸ ਕੀਤੇ ਮਤੇ ਬਾਰੇ ਜਾਣਕਾਰੀ ਦਿੰਦੇ ਹੋਏ।

ਪਰਮਜੀਤ ਸਿੰਘ
ਫਾਜ਼ਿਲਕਾ, 8 ਜਨਵਰੀ

Advertisement

ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਜਿੱਥੇ ਕਿਸੇ ਵੀ ਤਰ੍ਹਾਂ ਸਮਝੌਤਾ ਨਾ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਉਥੇ ਹੀ ਸੂਬੇ ਦੇ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸੇ ਤਹਿਤ ਜ਼ਿਲ੍ਹੇ ਦੇ ਨਸ਼ੇ ਤਸਕਰੀ ਲਈ ਬਦਨਾਮ ਪਿੰਡ ਚੱਕ ਬਲੋਚਾਂ ਉਰਫ ਮਹਾਲਮ ਦੀ ਨਵੀਂ ਚੁਣੀ ਪੰਚਾਇਤ ਵੱਲੋਂ ਪਹਿਲ ਕਦਮੀ ਕਰਦਿਆਂ ਇੱਕ ਮਤਾ ਪਾਸ ਕਰਕੇ ਪਿੰਡ ਵਿੱਚ ਨਸ਼ਾ ਵੇਚਣ, ਖਰੀਦਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਪਿੰਡ ਚੱਕ ਬਲੋਚਾਂ ਉਰਫ ਮਹਾਲਮ ਦੀ ਪੰਚਾਇਤ ਵੱਲੋਂ ਸਰਬਸੰਮਤੀ ਨਾਲ ਮਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਪਾਸ ਕੀਤਾ। ਮਤੇ ’ਤੇ ਪਿੰਡ ਦੇ ਸਰਪੰਚ ਮਲਕੀਤ ਸਿੰਘ, ਗ੍ਰਾਮ ਪੰਚਾਇਤ ਮੈਂਬਰ ਜਸਵੀਰ ਸਿੰਘ, ਜਸਵੰਤ ਸਿੰਘ, ਗੁਰਦੇਵ ਸਿੰਘ, ਸੰਤੋਸ਼ ਰਾਣੀ, ਨੀਸ਼ਾ ਰਾਣੀ ਅਤੇ ਪਰਮਜੀਤ ਕੌਰ ਨੇ ਦਸਤਖ਼ਤ ਕੀਤੇ ਹਨ। ਇਸ ਪਿੰਡ ਵਿੱਚ ਲਗਪਗ 4 ਹਜ਼ਾਰ ਤੋਂ ਵੱਧ ਦੀ ਆਬਾਦੀ ਹੈ। ਪਿੰਡ ਦੇ ਨਵੇਂ ਚੁਣੇ ਮਲਕੀਤ ਸਿੰਘ ਨੇ ਦੱਸਿਆ ਕਿ ਪੰਚਾਇਤ ਵੱਲੋਂ ਸਰਬਸੰਮਤੀ ਨਾਲ ਨਸ਼ਿਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ ਕਿ ਪਿੰਡ ਵਿੱਚ ਨਸ਼ਾ ਵੇਚਣ, ਨਸ਼ਾ ਖਰੀਦਣ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਪਿੰਡ ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਬੁਧੀਜੀਵੀ ਵਰਗ ਵੱਲੋਂ ਪਿੰਡ ਵਿੱਚੋਂ ਨਸ਼ੇ ਦਾ ਕੋਹੜ ਖਤਮ ਕਰਨ ਵਾਸਤੇ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਵਿੱਚ ਨਸ਼ਾ ਵੇਚਣ, ਖਰੀਦਣ ਤੇ ਕਰਨ ਵਾਲਿਆਂ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਮੁੱਢਲੇ ਤੌਰ ’ਤੇ ਉਨ੍ਹਾਂ ਨੂੰ ਨਸ਼ੇ ਬੰਦ ਕਰਨ ਲਈ ਸਮਝਾਇਆ ਜਾਵੇਗਾ। ਜੇ ਉਹ ਸਹਿਯੋਗ ਨਹੀਂ ਦੇਣਗੇ, ਤਾਂ ਉਨ੍ਹਾਂ ਦੇ ਨਾਂ ਜਨਤਕ ਕੀਤੇ ਜਾਣਗੇ। ਨਸ਼ਾ ਤਸਕਰਾਂ ਦਾ ਸਹਿਯੋਗ ਦੇਣ ਵਾਲੇ ਵਿਅਕਤੀਆਂ ਦੇ ਘਰਾਂ ਦੇ ਮੂਹਰੇ ਧਰਨੇ ਵੀ ਦਿੱਤੇ ਜਾਣਗੇ।
ਪਿੰਡ ਦੇ ਸਰਪੰਚ ਮਲਕੀਤ ਸਿੰਘ ਨੇ ਦੱਸਿਆ ਕਿ ਇਸ ਮਤੇ ਦੀ ਕਾਪੀ ਜ਼ਿਲਾ ਪੁਲਿਸ ਮੁਖੀ, ਥਾਣਾ ਵੈਰੋਕਾ, ਜਲਾਲਾਬਾਦ ਦੇ ਡੀਐੱਸਪੀ ਅਤੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਨੂੰ ਭੇਜ ਦਿੱਤੀ ਗਈ ਹੈ।

 

Advertisement

Advertisement