ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਦੇ ਪਹਿਲੇ ਆਮ ਇਜਲਾਸ ’ਚ ਝਗੜੇ ਦੌਰਾਨ ਇੱਕ ਜ਼ਖ਼ਮੀ

06:55 AM Dec 27, 2024 IST
ਗੁਰਦੀਪ ਸਿੰਘ ਟੱਕਰਮਾਛੀਵਾੜਾ, 26 ਦਸੰਬਰ
Advertisement

ਨੇੜਲੇ ਪਿੰਡ ਗੜ੍ਹੀ ਬੇਟ ਵਿੱਚ ਨਵੀਂ ਚੁਣੀ ਗਈ ਪੰਚਾਇਤ ਵੱਲੋਂ ਅੱਜ ਪਹਿਲਾ ਆਮ ਇਜਲਾਸ ਰੱਖਿਆ ਗਿਆ ਸੀ ਪਰ ਇਸ ਦੌਰਾਨ ਦੋ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। ਪਿੰਡ ਦੇ ਚੁਣੇ ਗਏ ਸਰਪੰਚ ਸਦਬਲਿਹਾਰ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਦਾ ਆਮ ਇਜਲਾਸ ਸੱਦਿਆ ਗਿਆ ਸੀ ਜਿਸ ਸਬੰਧੀ ਪਿੰਡ ਦੇ ਗੁਰਦੁਆਰੇ ਵਿੱਚ ਅਨਾਊਂਸਮੈਂਟ ਵੀ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਕੁਝ ਵਿਅਕਤੀਆਂ ਨੇ ਅੜਿੱਕਾ ਡਾਹੁਣ ਦੀ ਕੋਸ਼ਿਸ਼ ਕੀਤੀ ਤਾਂ ਪਿੰਡ ਦੇ ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਸਮਝਾਉਣ ਦਾ ਯਤਨ ਕੀਤਾ। ਸਰਪੰਚ ਨੇ ਦੋਸ਼ ਲਾਇਆ ਕਿ ਉਕਤ ਵਿਅਕਤੀਆਂ ਨੇ ਪੰਚਾਇਤ ਮੈਂਬਰ ਜਿੰਦਰ ਸਿੰਘ ਤੇ ਆਕਾਸ਼ ਨਾਲ ਹੱਥੋਪਾਈ ਕੀਤੀ ਤੇ ਉਨ੍ਹਾਂ ਨੂੰ ਸ਼ਖ਼ਮੀ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਉਕਤ ਵਿਅਕਤੀ ਸਰਪੰਚੀ ਚੋਣਾਂ ਦੌਰਾਨ ਵਿਰੋਧੀ ਧਿਰ ਨਾਲ ਸਨ ਤੇ ਰੰਜਿਸ਼ ਕਾਰਨ ਉਨ੍ਹਾਂ ਅੱਜ ਝਗੜਾ ਕੀਤਾ ਹੈ। ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। ਜ਼ਖ਼ਮੀ ਆਕਾਸ਼ ਇਸ ਵੇਲੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Advertisement

Advertisement