ਪੰਚਾਇਤ ਯੂਨੀਅਨ ਦੇ ਬਲਾਕ ਪ੍ਰਧਾਨ ਬਣੇ ਅੰਮ੍ਰਿਤਪਾਲ ਸਿੰਘ
05:23 AM Dec 31, 2024 IST
ਸ਼ੇਰਪੁਰ: ਬਲਾਕ ਪੰਚਾਇਤ ਯੂਨੀਅਨ ਦੀ ਚੋਣ ਦੌਰਾਨ ਕਈ ਸਰਪੰਚਾਂ ਨੇ ਪਿੰਡ ਘਨੌਰੀ ਕਲਾਂ ਦੇ ਸਰਪੰਚ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਗ੍ਰਹਿ ਵਿੱਚ ਇੱਕ ਭਰਵੀਂ ਇਕੱਤਰਤਾ ਦੌਰਾਨ ਪ੍ਰਧਾਨ ਚੁਣ ਲਿਆ। ਇਸ ਮਗਰੋਂ ਮੀਟਿੰਗ ’ਚ ਹਾਜ਼ਰ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਦੇ ਮੋਹਰੀ ਆਗੂਆਂ ਵਿੱਚ ਸ਼ੁਮਾਰ ਅਮਰਦੀਪ ਸਿੰਘ ਧਾਂਦਰਾ ਨੇ ਲੋਈ ਪਾ ਕੇ ਉਨ੍ਹਾਂ ਦੀ ਪ੍ਰਧਾਨਗੀ ’ਤੇ ਮੋਹਰ ਲਗਾਈ। ‘ਆਪ’ ਦੇ ਸੀਨੀਅਰ ਆਗੂ ਅਮਰਦੀਪ ਸਿੰਘ ਧਾਂਦਰਾ ਨੇ ਦੱਸਿਆ ਕਿ ਸ਼ੇਰਪੁਰ ਬਲਾਕ ਦੇ 17 ਪਿੰਡ ਹਲਕਾ ਧੂਰੀ ਨਾਲ ਸਬੰਧਤ ਹਨ ਅਤੇ 21 ਪਿੰਡ ਹਲਕਾ ਮਹਿਲ ਕਲਾਂ ਵਿੱਚ ਪੈਂਦੇ ਹਨ। ਸ੍ਰੀ ਧਾਂਦਰਾ ਨੇ ਅੱਗੇ ਦਾਅਵਾ ਕੀਤਾ ਕਿ ਉਨ੍ਹਾਂ ਬਲਾਕ ਸ਼ੇਰਪੁਰ ਦੇ ਹਲਕਾ ਧੂਰੀ ਨਾਲ ਸਬੰਧਤ 17 ਪਿੰਡਾਂ ’ਚੋਂ ਅੰਮ੍ਰਿਤਪਾਲ ਸਿੰਘ ਨੂੰ ਬਹੁਸੰਮਤੀ ਨਾਲ ਸਰਪੰਚਾਂ ਨੇ ਬਲਾਕ ਪ੍ਰਧਾਨ ਚੁਣਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਛੇਤੀ ਹੀ ਪਾਰਟੀ ਦੇ ਸੀਨੀਅਰ ਨੇਤਾਵਾਂ ਵੱਲੋਂ ਪੰਚਾਇਤ ਯੂਨੀਅਨ ਦੇ ਨਵ-ਨਿਯੁਕਤ ਬਲਾਕ ਪ੍ਰਧਾਨ ਦਾ ਮਾਣ ਸਨਮਾਨ ਕੀਤਾ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement