ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤ ਵਿਭਾਗ ’ਚ ਬੀਡੀਪੀਓਜ਼ ਦੀਆਂ ਤਰੱਕੀਆਂ

05:31 AM May 11, 2025 IST
featuredImage featuredImage

ਕਰਮਜੀਤ ਸਿੰਘ ਚਿੱਲਾ
ਐੱਸਏਐੱਸ ਨਗਰ(ਮੁਹਾਲੀ), 10 ਮਈ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਤਰੱਕੀਆਂ ਦੀ ਉਡੀਕ ਕਰ ਰਹੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵਜੋਂ ਪਦ ਉਨਤ ਕਰ ਦਿੱਤਾ ਗਿਆ ਹੈ। ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾ ਜੀ ਜੋਸ਼ੀ ਵੱਲੋਂ ਪਦਉਨਤ ਕੀਤੇ ਅਧਿਕਾਰੀਆਂ ਦੀ ਤਾਇਨਾਤੀ ਦੇ ਨਿਰਦੇਸ਼ ਦਿੱਤੇ ਗਏ ਹਨ।
ਪਦਉਨਤ ਹੋਈ ਹਰਿੰਦਰ ਕੌਰ ਨੂੰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਮੋਗਾ ਲਗਾਇਆ ਗਿਆ ਹੈ। ਇਸੇ ਤਰ੍ਹਾਂ ਕੁਸੁਮ ਅਗਰਵਾਲ ਨੂੰ ਡੀਡੀਪੀਓ ਗੁਰਦਾਸਪੁਰ, ਸੰਦੀਪ ਸਿੰਘ ਨੂੰ ਡੀਡੀਪੀਓ ਹੁਸ਼ਿਆਰਪੁਰ ਅਤੇ ਰਜਨੀਸ਼ ਕੁਮਾਰ ਨੂੰ ਡੀਡੀਪੀਓ ਜਲੰਧਰ ਨਿਯੁਕਤ ਕੀਤਾ ਗਿਆ ਹੈ। ਹੋਰਨਾਂ ਪਦਉਨਤ ਹੋਏ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀਆਂ ਜ਼ਿਲ੍ਹਾ ਪਰਿਸ਼ਦਾਂ ਵਿੱਚ ਉਪ ਮੁੱਖ ਕਾਰਜਕਾਰੀ ਅਫ਼ਸਰ ਲਗਾਇਆ ਗਿਆ ਹੈ। ਇਨ੍ਹਾਂ ਵਿਚ ਮੋਹਿਤ ਕਲਿਆਣ ਅੰਮ੍ਰਿਤਸਰ, ਅਮਿਤ ਕੁਮਾਰ ਬਠਿੰਡਾ, ਰਣਜੀਤ ਸਿੰਘ ਫ਼ਰੀਦਕੋਟ, ਹਰਪ੍ਰੀਤ ਸਿੰਘ ਮਾਨਸਾ, ਕਵਿਤਾ ਗਰਗ ਪਠਾਨਕੋਟ, ਦਵਿੰਦਰ ਸਿੰਘ ਤਰਨ ਤਾਰਨ, ਪਿਆਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਰੁਪਿੰਦਰਜੀਤ ਕੌਰ ਸ੍ਰੀ ਮੁਕਤਸਰ ਸਾਹਿਬ, ਧਾਰਾ ਕੱਕੜ ਬਰਨਾਲਾ, ਪਰਮਬੀਰ ਕੌਰ ਰੂਪਨਗਰ ਸ਼ਾਮਲ ਹਨ।

Advertisement

ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾ ਜੀ ਜੋਸ਼ੀ ਵੱਲੋਂ ਜਾਰੀ ਪੱਤਰ ਤਹਿਤ ਭਾਰਤ ਅਤੇ ਪਾਕਿਸਤਾਨ ਦਰਮਿਆਨ ਬਣੇ ਤਣਾਅ ਕਾਰਨ ਵਿਭਾਗ ਦੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਸਮਰੱਥ ਅਧਿਕਾਰੀ ਦੀ ਆਗਿਆ ਤੋਂ ਬਿਨਾਂ ਛੁੱਟੀ ਲੈਣ ਅਤੇ ਸਟੇਸ਼ਨ ਛੱਡਣ ਦੀ ਮਨਾਹੀ ਕਰ ਦਿੱਤੀ ਗਈ ਹੈ। ਮੈਟਰਨਿਟੀ ਲੀਵ, ਚਾਈਲਡ ਕੇਅਰ ਲੀਵ ਅਤੇ ਮੈਡੀਕਲ ਗਰਾਊਂਡ ’ਤੇ ਛੁੱਟੀ ਉੱਤੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਬਿਨਾਂ ਬਾਕੀ ਹਰ ਤਰ੍ਹਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

Advertisement
Advertisement