ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਮਈ
ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਗੁਰੂ ਅਰਜਨ ਦੇਵ ਸਾਹਿਬ ਸਤਿਸੰਗ ਸਭਾ ਜੀ ਐਚ ਆਈ ਬਲਾਕ ਭਾਈ ਰਣਧੀਰ ਸਿੰਘ ਨਗਰ ਤੋਂ ਸਜਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਨਗਰ ਕੀਰਤਨ ਵਿੱਚ ਗਤਕਾ ਪਾਰਟੀ ਨੇ ਗਤਕੇ ਦੇ ਜੌਹਰ ਵਿਖਾਏ ਜਦਕਿ ਬੈਂਡ ਪਾਰਟੀਆਂ ਨੇ ਸ਼ਬਦੀ ਧੁੰਨਾਂ ਦਾ ਗਾਇਨ ਕੀਤਾ। ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਤੇ ਸ਼ਬਦੀ ਜਥਿਆਂ ਨੇ ਕੀਰਤਨ ਕਰਦੇ ਹੋਏ ਗੁਰ ਸ਼ਬਦ ਨਾਲ ਸੰਗਤ ਨੂੰ ਜੋੜਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਬੇਦੀ, ਪਰਮਜੀਤ ਸਿੰਘ ਖਾਲਸਾ, ਸੁਖਬੀਰ ਸਿੰਘ ਅਰੋੜਾ, ਇੰਦਰਜੀਤ ਸਿੰਘ ਜੈਰੀ, ਭੁਪਿੰਦਰ ਸਿੰਘ ਅਲੀਗੜ ਅਤੇ ਰਵਿੰਦਰ ਸਿੰਘ ਚਾਵਲਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਂਟ ਕੀਤੇ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਸਨੇਤ, ਗੁਰਦੁਆਰਾ ਸ੍ਰੀ ਕੁਟੀਆ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸਤਿਸੰਗ ਸਭਾ ਹਾਊਸਿੰਗ ਬੋਰਡ ਕਲੋਨੀ, ਰਾਜਗੁਰੂ ਨਗਰ, ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਜੇ ਬਲਾਕ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿਚ ਸਮਾਪਤੀ ਹੋਈ।
ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਬੇਦੀ ਨੇ ਸੰਗਤ ਨੂੰ ਜੀ ਆਈਆ ਕਹਿੰਦੇ ਸਮੁੱਚੀ ਸੰਗਤ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ। ਨਗਰ ਕੀਰਤਨ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਬਾਬਾ ਅਜੀਤ ਸਿੰਘ, ਬਿਕਰਮਜੀਤ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਬੇਦੀ, ਜਥੇਦਾਰ ਪ੍ਰੀਤਮ ਸਿੰਘ ਭਰੋਵਾਲ, ਗੁਰਦੀਪ ਸਿੰਘ ਲੀਲ, ਅੰਗਰੇਜ਼ ਸਿੰਘ ਸੰਧੂ, ਰਵਿੰਦਰ ਸਿੰਘ ਬੇਦੀ, ਅਤੇ ਜਸਪਾਲ ਸਿੰਘ ਭੱਟੀ ਆਦਿ ਵੱਡੀ ਗਿਣਤੀ ਚ ਸੰਗਤ ਹਾਜ਼ਰ ਸੀ।