ਪੰਜਾਬੀ ਯੂਨੀਵਰਸਿਟੀ ’ਚ ਖੂਨਦਾਨ ਕੈਂਪ
05:10 AM Mar 14, 2025 IST
ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਐੱਨਐੱਸਐੱਸ ਵਿਭਾਗ ਵੱਲੋਂ ਐੱਨਐੱਸਐੱਸ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਦੀ ਅਗਵਾਈ ਅਤੇ ਰੈੱਡ ਰਿਬਨ ਕਲੱਬ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਵਾਇਆ ਗਿਆ। ਕੈਂਪ ਵਿਚ 129 ਜਣਿਆਂ ਨੇ ਖੂਨਦਾਨ ਕੀਤਾ। ਇਸ ਮੌਕੇ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਮੁੱਖ ਮੰਤਰੀ ਦੇ ਸਾਬਕਾ ਓਐੱਸਡੀ ਡਾ. ਉਂਕਾਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਵਿਚ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ ਅਤੇ ਡਾ. ਸੁਨੀਤਾ ਆਦਿ ਮੌਜੂਦ ਸਨ। -ਖੇਤਰੀ ਪ੍ਰਤੀਨਿਧ
Advertisement
Advertisement