ਪੰਜਾਬੀ ਲੇਖਕ ਸਭਾ ਵੱਲੋਂ ਨਵੇਂ ਸਾਲ ਦਾ ਕੈਲੰਡਰ ਰਿਲੀਜ਼
ਹਰਦੇਵ ਚੌਹਾਨ
ਚੰਡੀਗੜ੍ਹ, 13 ਜਨਵਰੀ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿੱਚ ਨਵੇਂ ਕਾਰਜਕਾਲ ਦੇ ਪਹਿਲੇ ਸਮਾਗਮ ਵਿਚ ਸਭਾ ਦੇ ਅਹੁਦੇਦਾਰਾਂ, ਕਾਰਜਕਾਰਨੀ ਮੈਂਬਰਾਂ, ਸਰਪ੍ਰਸਤਾਂ, ਸਲਾਹਕਾਰਾਂ ਅਤੇ ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ |
ਸਨਮਾਨ ਸਮਾਰੋਹ ਅਤੇ ਸਾਲ 2025 ਦਾ ਕੈਲੰਡਰ ਰਿਲੀਜ਼ ਕਰਨ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ ਸ਼ਾਮਲ ਹੋਏ ਜਦਕਿ ਪ੍ਰਧਾਨਗੀ ਉੱਘੇ ਸਾਹਿਤਕਾਰ ਜੰਗ ਬਹਾਦਰ ਗੋਇਲ ਨੇ ਕੀਤੀ| ਕਾਰੋਬਾਰੀ ਗੁਰਿੰਦਰ ਜੀਤ ਸਿੰਘ ਕੱਕੜ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ| ਇਸ ਮੌਕੇ ਡਾ. ਦੀਪਕ ਮਨਮੋਹਨ ਸਿੰਘ, ਸਿਰੀ ਰਾਮ ਅਰਸ਼, ਬਲਕਾਰ ਸਿੱਧੂ, ਦੀਪਕ ਸ਼ਰਮਾ ਚਨਾਰਥਲ, ਭੁਪਿੰਦਰ ਸਿੰਘ ਮਲਿਕ, ਪਾਲ ਅਜਨਬੀ ਅਤੇ ਮੀਤ ਪ੍ਰਧਾਨ ਡਾ. ਗੁਰਮੇਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸਰਪ੍ਰਸਤਾਂ ਵਜੋਂ ਪ੍ਰਿੰ. ਗੁਰਦੇਵ ਕੌਰ ਪਾਲ, ਡਾ. ਦੀਪਕ ਮਨਮੋਹਨ ਸਿੰਘ, ਡਾ. ਲਾਭ ਸਿੰਘ ਖੀਵਾ, ਸਿਰੀ ਰਾਮ ਅਰਸ਼ ਅਤੇ ਡਾ. ਅਵਤਾਰ ਸਿੰਘ ਪਤੰਗ ਦਾ ਸਨਮਾਨ ਕੀਤਾ ਗਿਆ। ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ ਨੇ ਕਿਹਾ ਕਿ ਮਰਹੂਮ ਸੁਰਜੀਤ ਪਾਤਰ ਦੇ ਨਕਸ਼ੇ ਕਦਮ ’ਤੇ ਚਲਦਿਆਂ ਨਵੀਆਂ ਪੈੜਾਂ ਪਾ ਕੇ ਪਰਿਸ਼ਦ ਹੋਰ ਬੁਲੰਦੀਆਂ ਛੂਹੇਗੀ | ਕਵੀ ਦਰਬਾਰ ਦੇ ਪ੍ਰਧਾਨਗੀ ਮੰਡਲ ਵਿਚ ਡਾ. ਗੁਰਮਿੰਦਰ ਸਿੱਧੂ, ਮਨਮੋਹਨ ਸਿੰਘ ਦਾਉਂ, ਡਾ. ਅਵਤਾਰ ਸਿੰਘ ਪਤੰਗ ਅਤੇ ਡਾ. ਦਵਿੰਦਰ ਸਿੰਘ ਬੋਹਾ ਨੇ ਸ਼ਮੂਲੀਅਤ ਕਰਦਿਆਂ ਮਹਿਫ਼ਿਲ ਦਾ ਆਨੰਦ ਮਾਣਿਆ|ਡਾ. ਗੁਰਮਿੰਦਰ ਸਿੱਧੂ ਨੇ ਕਵੀ ਦਰਬਾਰ ਬਾਰੇ ਬਾਕਮਾਲ ਟਿੱਪਣੀਆਂ ਕਰਕੇ ਇਸਨੂੰ ਹੋਰ ਵੀ ਯਾਦਗਾਰੀ ਬਣਾਇਆ| ਇਸ ਮੌਕੇ ਰਾਜਵਿੰਦਰ ਸਿੰਘ ਗੱਡੂ, ਰਵਿੰਦਰ ਕੌਰ, ਕ੍ਰਿਸ਼ਨਾ ਗੋਇਲ, ਡਾ. ਸੰਗੀਤਾ ਸ਼ਰਮਾ ਕੁੰਦਰਾ, ਗੁਰਜੀਤ ਕੌਰ, ਮੀਤ ਰੰਗਰੇਜ਼, ਰਤਨ ਬਾਬਕ ਵਾਲਾ, ਸੁਰਿੰਦਰ ਕੁਮਾਰ, ਪਰਮਪਾਲ ਸਿੰਘ, ਦਰਸ਼ਨ ਸਿੰਘ ਸਿੱਧੂ, ਕਿਰਨਜੀਤ ਕੌਰ, ਸੁਰਜੀਤ ਕੌਰ ਬੈਂਸ, ਰਾਖੀ ਸੁਬਰਾਮਨੀਅਮ, ਯੁਵਰਾਜ ਸਿੰਘ, ਸਰਬਜੀਤ ਸਿੰਘ ਆਦਿ ਮੌਜੂਦ ਸਨ।