ਪੰਜਾਬੀ ਲੇਖਕ ਹਰਜਿੰਦਰ ਸਿੰਘ ਅਟਵਾਲ ਦਾ ਦੇਹਾਂਤ
05:24 AM Apr 01, 2025 IST
ਪੱਤਰ ਪ੍ਰੇਰਕ
ਜਲੰਧਰ/ਭੋਗਪੁਰ/ਅੰਮਿ੍ਰਤਸਰ, 31 ਮਾਰਚ
ਕੇਂਦਰੀ ਪੰਜਾਬੀ ਲੇਖਕ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਹਰਜਿੰਦਰ ਸਿੰਘ ਅਟਵਾਲ (ਡਾਕਟਰ) ਅੱਜ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਡਾ. ਅਟਵਾਲ ਲਾਇਲਪੁਰ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੇ ਸਾਬਕਾ ਪ੍ਰੋਫੈਸਰ ਅਤੇ ਲੇਖਕ ਤੋਂ ਇਲਾਵਾ ਆਲੋਚਕ ਵੀ ਸਨ। ਡਾ. ਅਟਵਾਲ ਲੰਬਾ ਸਮਾਂ ਨਵਾਂ ਜ਼ਮਾਨਾ ਅਖਬਾਰ ਦੇ ਮੈਗਜ਼ੀਨ ਸੰਪਾਦਕ ਵੀ ਰਹੇ। ਅੱਜ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਅਮੋਲਕ ਸਿੰਘ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ ਸਣੇ ਸਮੂਹ ਕਮੇਟੀ ਮੈਂਬਰਾਂ ਨੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਅਟਵਾਲ ਦੀ ਅੰਤਿਮ ਵਿਦਾਇਗੀ ਉਨ੍ਹਾਂ ਦੀ ਧੀ ਦੇ ਅਮਰੀਕਾ ਤੋਂ ਆਉਣ ’ਤੇ ਹੋਵੇਗੀ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ ਅਤੇ ਦੀਪ ਦੇਵਿੰਦਰ ਸਿੰਘ, ਡਾ. ਲਖਵਿੰਦਰ ਸਿੰਘ ਜੌਹਲ, ਵਰਿਆਮ ਸਿੰਘ ਸੰਧੂ, ਗੁਰਭਜਨ ਗਿੱਲ ਆਦਿ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ।
Advertisement
Advertisement