ਪੰਜਾਬੀ ਵਿਭਾਗ ਦੇ ਮੁਖੀ ਨੇ ਅਹੁਦਾ ਸੰਭਾਲਿਆ
04:23 AM Apr 03, 2025 IST
ਪੱਤਰ ਪ੍ਰੇਰਕ
Advertisement
ਅੰਮ੍ਰਿਤਸਰ, 2 ਅਪਰੈਲ
ਖ਼ਾਲਸਾ ਕਾਲਜ ਵਿੱਚ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਵਜੋਂ ਡਾ. ਪਰਮਿੰਦਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ ਭਾਟੀਆ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਦੀ ਮੌਜ਼ੂਦਗੀ ’ਚ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਮਾਣਮੱਤੀ ਕੁਰਸੀ ਦੇ ਵੱਕਾਰ ਨੂੰ ਬਣਾਈ ਰੱਖਣ ਲਈ ਹਰ ਯਤਨ ਕਰਨਗੇ ਤੇ ਸਾਥੀ ਅਧਿਆਪਕਾਂ ਦੀ ਮਦਦ ਨਾਲ ਵਿਦਿਆਰਥੀਆਂ ਦੇ ਭਲੇ ਲਈ ਚੱਲ ਰਹੇ ਕਾਰਜ ਜਾਰੀ ਰੱਖਣਗੇ।
Advertisement
Advertisement