ਪੰਜਾਬੀ ਸਭਾ ਕੈਨੇਡਾ ਵੱਲੋਂ ਸਿਖਲਾਈ ਵਰਕਸ਼ਾਪ
ਪੱਤਰ ਪ੍ਰੇਰਕ
ਟਾਂਡਾ, 26 ਦਸੰਬਰ
ਇਥੇ ਐੱਮਐੱਸਕੇ ਡੇਅ ਬੋਰਡਿੰਗ ਸਕੂਲ ਕੋਟਲੀ ਜੰਡ ਵਿੱਚ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ‘ਪੰਜਾਬੀ ਭਾਸ਼ਾ ਦੇ ਪ੍ਰਚਾਰ, ਪਾਸਾਰ ਅਤੇ ਨੈਤਿਕਤਾ’ ਵਿਸ਼ੇ ’ਤੇ ਅਧਿਆਪਕ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਵਿੱਚ ਐੱਮਐੱਸਕੇ ਡੇਅ ਬੋਰਡਿੰਗ ਸਕੂਲ ਕੋਟਲੀ ਜੰਡ, ਸਰ ਮਾਰਸ਼ਲ ਸਕੂਲ ਬੈਂਸ ਅਵਾਨ, ਇਨੋਵੇਟਿਵ ਜੂਨੀਅਰ ਸਕੂਲ ਉੜਮੁੜ ਅਤੇ ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਦੇ 80 ਦੇ ਕਰੀਬ ਅਧਿਆਪਕਾਂ ਨੇ ਹਿੱਸਾ ਲਿਆ। ਸਕੂਲ ਪ੍ਰਧਾਨ ਅਤੇ ਵਰਕਸ਼ਾਪ ਕੋਆਰਡੀਨੇਟਰ ਸੁਖਵਿੰਦਰ ਸਿੰਘ ਅਰੋੜਾ ਨੇ ਜਗਤ ਪੰਜਾਬੀ ਸਭਾ ਕੈਨੇਡਾ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜਾਇਬ ਸਿੰਘ ਚੱਠਾ ਨੇ ਅਧਿਆਪਕਾਂ ਨੂੰ ਬੱਚਿਆਂ ਦੇ ਅੰਦਰ ਨੈਤਿਕਤਾ ਦੇ ਗੁਣਾਂ ਨੂੰ ਉਜਾਗਰ ਕਰਨ ਪ੍ਰੇਰਿਆ। ਸੋਦਾਗਰ ਸਿੰਘ ਨੇ ਭਾਸ਼ਾ ਦੀ ਮਹੱਤਤਾ ਨੂੰ ਬਾਰੇ ਜਾਣੂ ਕਰਵਾਇਆ। ਮੈਡਮ ਮਨਜਿੰਦਰ ਕੌਰ ਨੇ ਪੰਜਾਬੀ ਭਾਸ਼ਾ ਦੀ ਉਤਪਤੀ ਅਤੇ ਇਸ ਦੇ ਵਿਕਾਸ ਪੜ੍ਹਾਵਾਂ ਅਤੇ ਇਸ ਦੀਆਂ ਉੱਪ ਬੋਲੀਆਂ ਸਬੰਧੀ ਜਾਣਕਾਰੀ ਦਿੱਤੀ। ਸਕੂਲ ਪ੍ਰਿੰਸੀਪਲ ਪਰਵਿੰਦਰ ਕੌਰ ਨੇ ਵਰਕਸ਼ਾਪ ਦੌਰਾਨ ਲਏ ਗਏ ਵੱਖ-ਵੱਖ ਵਿਸ਼ਿਆਂ ਸਬੰਧੀ ਚਰਚਾ ਕੀਤੀ। ਇਸ ਮੌਕੇ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਅਧਿਆਪਕਾਂ ਨੂੰ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਸਰਟੀਫਿਕੇਟ ਦਿੱਤੇ ਗਏ।