ਪੰਜਾਬੀ ਸਾਹਿਤ ਅਕਾਦਮੀ ਵੱਲੋਂ ਜਸਬੀਰ ਕੌਰ ਅਲੱਗ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਪੰਜਾਬੀ ਸਾਹਿਤ ਅਕਾਦਮੀ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਮੈਂਬਰ ਤੇ ਸਮੂਹ ਮੈਂਬਰਾਂ ਨੇ ਅੱਜ ਮਾਤਾ ਜਸਬੀਰ ਕੌਰ ਅਲੱਗ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇੇ ਕਿਹਾ ਕਿ ਅਕਾਦਮੀ ਦੇ ਜੀਵਨ ਮੈਂਬਰ ਮਰਹੂਮ ਡਾ. ਸਰੂਪ ਸਿੰਘ ਅਲੱਗ ਦੇ ਜੀਵਨ ਸਾਥਣ ਜਸਬੀਰ ਕੌਰ ਬਹੁਤ ਨਿਮਰ ਸੁਭਾਅ ਵਾਲੇ ਸਨ। ਉਹ ਅਲੱਗ ਸ਼ਬਦ ਯੱਗ ਚੈਰੀਟੇਬਲ ਟਰੱਸਟ ਦੇ ਵਾਈਸ ਚੇਅਰਪਰਸਨ ਸਨ। ਅਕਾਡਮੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਮਾਤਾ ਜਸਵੀਰ ਕੌਰ ਅਲੱਗ ਗੁਰਸਿੱਖੀ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਵਾਲੇ ਸਨ। ਉਨ੍ਹਾਂ ਡਾ. ਸਰੂਪ ਸਿੰਘ ਵਲੋਂ ਸ਼ੁਰੂ ਕੀਤੀ ‘ਊੜਾ ਤੇ ਜੂੜਾ ਬਚਾਉ ਮੁਹਿੰਮ’ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਮਾਤਾ ਜਸਬੀਰ ਕੌਰ ਦੇ ਦੇਹਾਂਤ ਨਾਲ ਅਲੱਗ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੇ ਸਮੇਂ ਅਕਾਦਮੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਸੁਰਿੰਦਰ ਕੈਲੇ, ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ ਤੇ ਹੋਰ ਸ਼ਾਮਲ ਹਨ।