ਪੰਜਾਬੀ ਸਾਹਿਤ ਸਭਾ ਦੀ ਮੀਟਿੰਗ
05:20 AM Dec 31, 2024 IST
ਫਰੀਦਕੋਟ: ਪੰਜਾਬੀ ਸਾਹਿਤ ਸਭਾ ਫਰੀਦਕੋਟ ਦੀ ਮੀਟਿੰਗ ਪ੍ਰਿੰਸੀਪਲ ਨਵਰਾਹੀ ਘੁਗਿਆਣਵੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਭਾ ਦੇ ਪ੍ਰਧਾਨ ਕਰਨਲ ਬਲਬੀਰ ਸਿੰਘ ਸਰਾਂ, ਇਕਬਾਲ ਘਾਰੂ, ਪ੍ਰੋ. ਪਾਲ ਸਿੰਘ ਪਾਲ, ਸੁਰਿੰਦਰਪਾਲ ਸ਼ਰਮਾ, ਵਤਨਵੀਰ ਜ਼ਖ਼ਮੀ, ਦਰਸ਼ਨ ਰੋਮਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਭਾ ਵੱਲੋਂ ਮਰਹੂਮ ਡਾ. ਮਨਮੋਹਨ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਘਾਲਣਾਵਾਂ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਸਭਾ ਵੱਲੋਂ ਕੁਝ ਹੋਰ ਸ਼ੋਕ ਮਤੇ ਵੀ ਪਾਏ ਗਏ ਜਿਨ੍ਹਾਂ ਵਿੱਚ ਪੰਜਾਬੀ ਸਾਹਿਤਕ ਮੈਗਜ਼ੀਨ ‘ਹੁਣ’ ਦੇ ਸੰਪਾਦਕ, ਉੱਘੇ ਕਵੀ ਤੇ ਸਾਹਿਤਕਾਰ ਸੁਸ਼ੀਲ ਦੋਸਾਂਝ ਮਾਤਾ ਤੇ ਬੁੱਧੀਜੀਵੀ ਤੇ ਸਾਹਿਤਕਾਰ ਅਵਤਾਰ ਸਿੰਘ ਗੌਂਦਾਰਾ ਦੇ ਮਾਤਾ ਦੇ ਦੇਹਾਂਤ ’ਤੇ ਦੁੱਖ ਸਾਂਝਾ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement