ਪੰਜਾਬ ਅੰਦਰ ਕਾਨੂੰਨ ਨਾਂ ਕੋਈ ਚੀਜ਼ ਨਹੀ: ਲੱਖਾ ਪਾਇਲ
05:50 AM Apr 11, 2025 IST
ਪਾਇਲ: ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਇਥੇ ਕਾਂਗਰਸ ਪਾਰਟੀ ਦੇ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਜ਼ਿਲ੍ਹਾ ਪ੍ਰਧਾਨ, ਬਲਾਕ ਪ੍ਰਧਾਨ ਤੇ ਪਿੰਡਾਂ ਦੇ ਆਗੂ ਤੇ ਵਰਕਰ ਵੀ ਸ਼ਾਮਲ ਹੋਏ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾ ਦੀ ਕੋਈ ਚੀਜ਼ ਨਹੀ। ਜਿਸ ਦੀ ਤਾਜ਼ਾ ਮਿਸਾਲ ਪਿੰਡ ਚਣਕੋਈਆਂ ਵਿੱਚ ਦਿਨ ਦਿਹਾੜੇ ਜਮੀਨ ਦੇ ਕਬਜ਼ੇ ਨੂੰ ਲੈ ਕੇ ਚੱਲੀਆਂ ਗੋਲੀਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਵੀ ਫੇਲ੍ਹ ਸਾਬਤ ਹੋ ਰਿਹਾ ਹੈ। -ਪੱਤਰ ਪ੍ਰੇਰਕ
Advertisement
Advertisement