ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਕਲਾ ਮੰਚ ਦੇ ਮੈਂਬਰਾਂ ਦੀ ਮੀਟਿੰਗ

05:06 AM May 11, 2025 IST
featuredImage featuredImage
ਭਗਤ ਕਬੀਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੈਨਰ ਜਾਰੀ ਕਰਦੇ ਹੋਏ ਮੰਚ ਦੇ ਮੈਂਬਰ।
ਸੰਜੀਵ ਬੱਬੀ
Advertisement

ਚਮਕੌਰ ਸਾਹਿਬ, 10 ਮਈ

ਪੰਜਾਬ ਕਲਾ ਮੰਚ ਚਮਕੌਰ ਸਾਹਿਬ ਦੇ ਮੈਂਬਰਾਂ ਦੀ ਮੀਟਿੰਗ ਮੰਚ ਦੇ ਪ੍ਰਧਾਨ ਕੁਲਜਿੰਦਰਜੀਤ ਸਿੰਘ ਬੰਬਰ ਦੀ ਪ੍ਰਧਾਨਗੀ ਹੇਠ ਡਾ. ਰਾਜਪਾਲ ਚੌਧਰੀ ਕਲੀਨਿਕ ਵਿੱਚ ਹੋਈ। ਮੀਟਿੰਗ ਵਿੱਚ ਮੈਂਬਰਾਂ ਵੱਲੋਂ ਸਰਬਸਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਭਗਤ ਕਬੀਰ ਦਾ ਮੰਚ ਵੱਲੋਂ ਤੀਜਾ ਅਤੇ 627ਵਾਂ ਪ੍ਰਕਾਸ਼ ਪੁਰਬ 11 ਜੂਨ ਨੂੰ ਸ਼ਾਮ 8 ਵਜੇ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਵਿਖੇ ਮਨਾਇਆ ਜਾਵੇਗਾ। ਮੰਚ ਦੇ ਪ੍ਰਧਾਨ ਸ੍ਰੀ ਬੰਬਰ ਨੇ ਦੱਸਿਆ ਕਿ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਮੀਟਿੰਗ ਦੌਰਾਨ ਭਗਤ ਕਬੀਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੈਨਰ ਨਗਰ ਕੌਂਸਲ ਦੇ ਵਾਇਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ ਵੱਲੋਂ ਜਾਰੀ ਕੀਤਾ ਗਿਆ। ਉਨ੍ਹਾਂ ਇਸ ਕਾਰਜ ਲਈ ਪੰਜਾਬ ਕਲਾ ਮੰਚ ਦੀ ਟੀਮ ਦੀ ਪ੍ਰਸ਼ੰਸਾ ਕੀਤੀ । ਇਸ ਮੌਕੇ ਡਾ ਰਾਜਪਾਲ ਸਿੰਘ, ਮਨਮੋਹਨ ਸਿੰਘ, ਰਘਬੀਰ ਸਿੰਘ, ਬਲਜੀਤ ਸਿੰਘ ਬੱਸੀ, ਜੀਵਨ ਸਿੰਘ, ਸਵਰਨ ਸਿੰਘ ਸੈਣੀ, ਮਿਸਤਰੀ ਮਨਮੋਹਨ ਸਿੰਘ ਕਾਲਾ, ਗਿਆਨ ਸਿੰਘ, ਸੇਵਾ ਸਿੰਘ ਅਤੇ ਸਰਪੰਚ ਸੋਮ ਸਿੰਘ ਹਾਜ਼ਰ ਸਨ।

Advertisement

Advertisement