ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ: ਅਰੋੜਾ

05:49 AM May 10, 2025 IST
featuredImage featuredImage
‘ਆਪ’ ਵਿਚ ਸ਼ਾਮਲ ਹੋਣ ਵਾਲਿਆਂ ਨਾਲ ਅਮਨ ਅਰੋੜਾ ਤੇ ਗੁਰਿੰਦਰ ਸਿੰਘ ਗੈਰੀ ਬੜਿੰਗ।

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 9 ਮਈ

Advertisement

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ। ਉਹ ਇਥੇ ਸਮਾਜ ਸੇਵੀ ਸੰਚਿਤ ਸਿੰਗਲਾ ਅਤੇ 100 ਪਰਿਵਾਰਾਂ ਨੂੰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਕਰਵਾਉਣ ਲਈ ਪਹੁੰਚੇ ਸਨ।
ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਮਾਨਵਤਾ ਦੇ ਆਧਾਰ ‘ਤੇ ਪੀਣ ਲਈ ਲੋੜੀਂਦਾ ਪਾਣੀ ਦਿੱਤਾ ਜਾ ਰਿਹਾ। ਉਦਯੋਗਿਕ ਵਿਕਾਸ ਸਬੰਧੀ ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਨੇ ਹਮੇਸ਼ਾਂ ਮਿਹਨਤੀ ਤੇ ਇਮਾਨਦਾਰ ਲੋਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ। ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ ਆਦਿ ਹਾਜ਼ਰ ਸਨ।

Advertisement
Advertisement