ਪੰਜਾਬ ’ਚ ਅੱਜ ਲੱਗਣ ਵਾਲੀਆਂ ਕੌਮੀ ਲੋਕ ਅਦਾਲਤਾਂ ਮੁਲਤਵੀ
05:46 AM May 10, 2025 IST
ਚੰਡੀਗੜ੍ਹ (ਟਨਸ): ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 10 ਮਈ ਨੂੰ ਲੱਗਣ ਵਾਲੀਆਂ ਕੌਮੀ ਲੋਕ ਅਦਾਲਤਾਂ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਕੌਮੀ ਲੋਕ ਅਦਾਲਤਾਂ ਦੀ ਅਗਲੀ ਤਰੀਕ ਸਬੰਧੀ ਜਾਣਕਾਰੀ ਹਾਲਾਤ ਸੁਖਾਵੇਂ ਹੋਣ ’ਤੇ ਜਾਰੀ ਕੀਤੀ ਜਾਵੇਗੀ।
Advertisement
Advertisement