For the best experience, open
https://m.punjabitribuneonline.com
on your mobile browser.
Advertisement

ਪੰਜਾਬ ’ਚ ‘ਇੰਡੀਆ’ ਗੱਠਜੋੜ ਦੇ ਪੈਰ ਲੱਗਣ ਤੋਂ ਪਹਿਲਾਂ ਹੀ ਉੱਖੜੇ

07:48 AM Nov 09, 2023 IST
ਪੰਜਾਬ ’ਚ ‘ਇੰਡੀਆ’ ਗੱਠਜੋੜ ਦੇ ਪੈਰ ਲੱਗਣ ਤੋਂ ਪਹਿਲਾਂ ਹੀ ਉੱਖੜੇ
Advertisement

ਸੰਜੀਵ ਬਰਿਆਣਾ
ਚੰਡੀਗੜ੍ਹ, 8 ਨਵੰਬਰ
ਪੰਜਾਬ ਵਿਚ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਦੇ ਪੈਰ ਲੱਗਣ ਤੋਂ ਪਹਿਲਾਂ ਹੀ ਉੱਖੜ ਰਹੇ ਹਨ। ਜੇਕਰ ਕੇਸਾਂ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਮੰਤਰੀਆਂ ਦੀ ਲੰਮੀ ਸੂਚੀ ਨੂੰ ਦੇਖਿਆ ਜਾਵੇ, ਤਾਂ ਜਾਪਦਾ ਹੈ ਕਿ ਕਾਂਗਰਸ ਪਾਰਟੀ ਹੀ ਮੁੱਖ ਤੌਰ ’ਤੇ ‘ਆਪ’ ਸਰਕਾਰ ਦੇ ਨਿਸ਼ਾਨੇ ਉਤੇ ਹੈ, ਨਾ ਕਿ ਸੂਬੇ ਦੀ ਇਕ ਹੋਰ ਪ੍ਰਮੁੱਖ ਧਿਰ- ਸ਼੍ਰੋਮਣੀ ਅਕਾਲੀ ਦਲ। ਕਰੀਬ ਤਿੰਨ ਸਾਬਕਾ ਮੰਤਰੀ- ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਆਪਣੀਆਂ ਕਥਤਿ ਵਿੱਤੀ ਬੇਨਿਯਮੀਆਂ ਲਈ ਗ੍ਰਿਫਤਾਰ ਹੋ ਚੁੱਕੇ ਹਨ। ਜਦਕਿ ਪਲਾਟ ਅਲਾਟਮੈਂਟ ਕੇਸ ਵਿਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੰਤ੍ਰਿਮ ਪੇਸ਼ਗੀ ਜ਼ਮਾਨਤ ਮਿਲੀ ਹੋਈ ਹੈ। ਹਾਈ ਕੋਰਟ ਨੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀ ਗ੍ਰਿਫਤਾਰੀ ਉਤੇ ਰੋਕ ਲਾ ਦਿੱਤੀ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਛਗਿੱਛ ਲਈ ਜਾਂਚ ਵਜਿੀਲੈਂਸ ਬਿਊਰੋ ਅੱਗੇ ਪੇਸ਼ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀਆਂ ਗੁਰਪ੍ਰੀਤ ਕਾਂਗੜ ਤੇ ਬ੍ਰਹਮ ਮਹਿੰਦਰਾ ਨੂੰ ਵੀ ਲਗਾਤਾਰ ਪੁੱਛਗਿੱਛ ਲਈ ਸੱਦਿਆ ਜਾ ਰਿਹਾ ਹੈ। ‘ਆਪ’ ਸਰਕਾਰ ਦੇ ਸਭ ਤੋਂ ਵੱਡੇ ਆਲੋਚਕਾ ਸੁਖਪਾਲ ਖਹਿਰਾ ਨਸ਼ਿਆਂ ਦੇ ਇਕ ਪੁਰਾਣੇ ਮਾਮਲੇ ਵਿਚ ਜੇਲ੍ਹ ’ਚ ਹਨ। ਸੂਬਾ ਕਾਂਗਰਸ ਦੇ ਕਰੀਬ ਸੱਤ ਚੋਟੀ ਦੇ ਆਗੂਆਂ, ਜਿਨ੍ਹਾਂ ਵਿਚ ਸਾਬਕਾ ਮੰਤਰੀ ਤੇ ਸੰਸਦ ਮੈਂਬਰ ਸ਼ਾਮਲ ਹਨ, ਨੇ ਨਾਂ ਨਾ ਛਾਪਣ ਦੀ ਸ਼ਰਤ ’ਤੇ ਕਿਹਾ ਕਿ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ, ‘ਇਹ ਅਨੋਖਾ ਨਹੀਂ ਹੈ ਕਿ ਇਕ ਪਾਸੇ ਤਾਂ ਉਹ ਇੰਡੀਆ ਬਲਾਕ ਵਿਚ ਸਾਡੀ ਪਾਰਟੀ (ਕਾਂਗਰਸ) ਨਾਲ ਗੱਠਜੋੜ ਦੀ ਕੋਸ਼ਿਸ਼ ਕਰ ਰਹੇ ਹਨ ਤੇ ਦੂਜੇ ਪਾਸੇ ਸਾਨੂੰ (ਕਾਂਗਰਸੀਆਂ) ਨਿਸ਼ਾਨਾ ਬਣਾ ਰਹੇ ਹਨ, ਨਾ ਕਿ ਅਕਾਲੀਆਂ ਨੂੰ।’ ਕਾਂਗਰਸੀ ਆਗੂਆਂ ਨੇ ਕਿਹਾ ਕਿ ਉਹ ਖੁੱਲ੍ਹ ਕੇ ਨਹੀਂ ਬੋਲ ਸਕਦੇ ਕਿਉਂਕਿ ਪਾਰਟੀ ਹਾਈ ਕਮਾਨ ਕੌਮੀ ਪੱਧਰ ’ਤੇ ਇੰਡੀਆ ਬਲਾਕ ਲਈ ਵਿਚਾਰ-ਚਰਚਾ ਕਰ ਰਹੀ ਹੈ। ਹਾਲਾਂਕਿ ਇਕ ਕਾਂਗਰਸੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਵਿਚ ਗੱਠਜੋੜ ਸਿਰੇ ਚੜ੍ਹਦਾ ਨਹੀਂ ਜਾਪਦਾ। ਕਾਂਗਰਸ ਦੇ ਇਕ ਚੋਟੀ ਦੇ ਦਲਤਿ ਆਗੂ ਨੇ ‘ਆਪ’ ਤੇ ਜਾਤੀਵਾਦੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ, ‘ਵਜਿੀਲੈਂਸ ਬਿਊਰੋ ਵੱਲੋਂ ਦਿੱਤਾ ਜਾ ਰਿਹਾ ਦਖ਼ਲ ਅਸਲ ਤਸਵੀਰ ਦਾ ਇਕ ਛੋਟਾ ਜਿਹਾ ਹਿੱਸਾ ਹੈ। ਅਸਲੀਅਤ ਇਹ ਹੈ ਕਿ ਸਮਾਜ ਦੇ ਸਿਰਫ ਇਕ ਵਰਗ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।’ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੁਖਵਿਲਾਸ ਹੋਟਲ ਮਾਮਲੇ ’ਚ ਸੁਖਬੀਰ ਬਾਦਲ ਤੇ ਡਰੱਗਜ਼ ਕੇਸ ਵਿਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਵਿਰੁੱਧ ਨਰਮੀ ਵਰਤਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ। ਵਜਿੀਲੈਂਸ ਬਿਊਰੋ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘ਬਿਊਰੋ ਕੋਲ ਚੱਲ ਰਹੇ ਕੇਸਾਂ ਨੂੰ ਨਿੱਜੀ ਜਾਂ ਸਿਆਸੀ ਰੰਗਤ ਦੇਣੀ ਸਹੀ ਨਹੀਂ ਹੋਵੇਗੀ।’ ‘ਆਪ’ ਦੇ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇੰਡੀਆ ਕੇਂਦਰ ਵਿਚੋਂ ਭਾਜਪਾ ਨੂੰ ਬਾਹਰ ਕਰਨ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲ ਵਿਚ ‘ਆਪ’ ਇਕੱਲੀ ਹੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇਕੋ-ਇਕ ਸੀਟ ’ਤੇ ਚੋਣ ਲੜਨ ਲਈ ਤਿਆਰ ਹੈ।

Advertisement

Advertisement
Author Image

sukhwinder singh

View all posts

Advertisement
Advertisement
×