ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਭਾਜਪਾ ਦੀ ਹਾਰ ਲਈ ਜਾਖਡ਼ ਜ਼ਿੰਮੇਵਾਰ: ਨੀਲ ਗਰਗ

10:21 AM Jun 16, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 15 ਜੂਨ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖਡ਼ ਦੇ ਬਿਆਨਾਂ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਭਾਜਪਾ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖਡ਼ ਨੇ 4 ਜੂਨ ਦੇ ਨਤੀਜਿਆਂ ਤੋਂ ਕੁਝ ਨਹੀਂ ਸਿੱਖਿਆ। ‘ਆਪ’ ਦੇ ਪੰਜਾਬ ਬੁਲਾਰੇ ਨੀਲ ਗਰਗ, ਡਾ. ਸਨੀ ਆਹਲੂਵਾਲੀਆ ਅਤੇ ਬੱਬੀ ਬਾਦਲ ਨੇ ਚੰਡੀਗਡ਼੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਨੀਲ ਜਾਖਡ਼ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਅਸਲ ਮੁੱਦਿਆਂ ਦੀ ਬਜਾਇ ਨਿੱਜੀ ਹਿੱਤਾਂ ਨੂੰ ਪਹਿਲ ਦਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਹਾਰ ਲਈ ਸੁਨੀਲ ਜਾਖਡ਼ ਜ਼ਿੰਮੇਵਾਰ ਹਨ। ਨੀਲ ਗਰਗ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ। ਉਨ੍ਹਾਂ ਨੂੰ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਭਾਜਪਾ ਜਨਤਕ ਮੁੱਦਿਆਂ ਦੀ ਥਾਂ ਧਰੁਵੀਕਰਨ ਤੇ ਨਫ਼ਰਤ ਦੀ ਰਾਜਨੀਤੀ ਕਰਦੀ ਹੈ ਜਦੋਂਕਿ ਪੰਜਾਬ ਦੇ ਲੋਕਾਂ ਨੇ ਧਰੁਵੀਕਰਨ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਸੁਨੀਲ ਜਾਖਡ਼ ਪੰਜਾਬ ਵਿੱਚ ਭਾਜਪਾ ਦੇ ਵਧੇ ਵੋਟ ਸ਼ੇਅਰ ਨੂੰ ਲੈ ਕੇ ਭੁਲੇਖੇ ਵਿੱਚ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਪੰਜਾਬ ਵਿੱਚ ਸਿਰਫ਼ ਤਿੰਨ ਸੀਟਾਂ ’ਤੇ ਹੀ ਚੋਣ ਲਡ਼ਦੀ ਸੀ ਕਿਉਂਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋਡ਼ ਸੀ। ਇਸ ਵਾਰ ਭਾਜਪਾ ਸਾਰੀਆਂ 13 ਸੀਟਾਂ ’ਤੇ ਚੋਣ ਲਡ਼ੀ ਹੈ, ਇਸ ਲਈ ਵੋਟ ਪ੍ਰਤੀਸ਼ਤ ਵਿੱਚ ਮਾਮੂਲੀ ਵਾਧਾ ਹੋਇਆ ਹੈ। ਸਾਲ 2019 ’ਚ ਭਾਜਪਾ ਨੇ ਪੰਜਾਬ ’ਚ ਦੋ ਸੀਟਾਂ ਜਿੱਤੀਆਂ ਸਨ, ਪਰ ਇਸ ਵਾਰ ਸਾਰੀਆਂ ਸੀਟਾਂ ’ਤੇ ਹਾਰ ਮਿਲੀ ਹੈ। ਇਸ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖਡ਼ ਜ਼ਿੰਮੇਵਾਰ ਹਨ ਜਿਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਸਨੀ ਆਹਲੂਵਾਲੀਆ ਤੇ ਬੱਬੀ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੁੱਖ ਮੰਤਰੀ ਰਿਹਾਇਸ਼ ਛੱਡਣ ਦੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਇਹ ਸੁਨੀਲ ਜਾਖਡ਼ ਵਰਗੇ ਲੋਕਾਂ ਦੀ ਸੋਚ ਦਾ ਨਤੀਜਾ ਹੈ। ਭਗਵੰਤ ਮਾਨ ਪੰਜਾਬ ਦੇ ਹਰ ਮੁੱਦੇ ਤੋਂ ਜਾਣੂ ਹਨ ਤੇ ਉਨ੍ਹਾਂ ਨੂੰ ਕਿਤੇ ਹੋਰ ਰਹਿਣ ਦੀ ਲੋਡ਼ ਨਹੀਂ ਹੈ।

Advertisement

Advertisement