ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਮੁੜ ਜਾ ਸਕਦੇ ਨੇ ਡਾਕਟਰ ਹੜਤਾਲ ’ਤੇ

05:26 AM Jan 05, 2025 IST

ਹਤਿੰਦਰ ਮਹਿਤਾ
ਜਲੰਧਰ, 4 ਜਨਵਰੀ
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਪ੍ਰਭਾਵਿਤ ਹੋ ਸਕਦੀਆਂ ਹਨ, ਕਿਉਂਕਿ ਪੀਸੀਐੱਮਐੱਸ ਡਾਕਟਰਜ਼ ਐਸੋਸੀਏਸ਼ਨ ਨੇ ਮੁੜ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ। ਇਸ ਦਾ ਕਾਰਨ ਸਰਕਾਰ ਵੱਲੋਂ ਪਿਛਲੇ ਸਾਲ ਹੜਤਾਲ ਖਤਮ ਕਰਨ ਸਮੇਂ ਕੀਤੇ ਵਾਅਦੇ ਪੂਰਾ ਨਾ ਕਰਨਾ ਦੱਸਿਆ ਜਾ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਆਖਰਕਾਰ ਉਨ੍ਹਾਂ ਕੋਲ ਹੜਤਾਲ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਪਿਛਲੇ ਸਾਲ ਸਤੰਬਰ ਵਿੱਚ ਮੈਡੀਕਲ ਅਫਸਰਾਂ ਨੇ ਸਰਕਾਰੀ ਹਸਪਤਾਲਾਂ ਵਿੱਚ ਸੁਰੱਖਿਆ ਅਤੇ ਤਰੱਕੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਸੀ। ਉਸ ਸਮੇਂ ਓਪੀਡੀ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। 14 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਭਵਨ ਵਿੱਚ ਮੀਟਿੰਗ ਤੋਂ ਬਾਅਦ ਮੀਡੀਆ ਸਾਹਮਣੇ ਪੇਸ਼ ਹੋਏ ਅਤੇ ਵਾਅਦਾ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਤਿੰਨ ਹਫ਼ਤਿਆਂ ਵਿੱਚ ਪੂਰੀਆਂ ਕੀਤੀਆਂ ਜਾਣਗੀਆਂ। ਉਸ ਸਮੇਂ ਡਾਕਟਰਾਂ ਦੀ ਐਸੋਸੀਏਸ਼ਨ ਨੂੰ ਭਰੋਸਾ ਦੇ ਕੇ ਹੜਤਾਲ ਖ਼ਤਮ ਕਰ ਦਿੱਤੀ ਸੀ ਪਰ ਸਮਾਂ ਸੀਮਾ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਮੰਗਾਂ ’ਤੇ ਕੋਈ ਠੋਸ ਕਦਮ ਨਹੀਂ ਚੁੱਕਿਆ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਸੁਰੱਖਿਆ ਅਤੇ ਕਰੀਅਰ ਦੀ ਤਰੱਕੀ ਨਾਲ ਸਬੰਧਤ ਮੁੱਦਿਆਂ ’ਤੇ ਸਮਝੌਤੇ ਅਨੁਸਾਰ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਉਹ 20 ਜਨਵਰੀ ਤੋਂ ਓਪੀਡੀ ਸੇਵਾਵਾਂ ਬੰਦ ਕਰਕੇ ਹੜਤਾਲ ’ਤੇ ਬੈਠਣਗੇ। ਡਾਕਟਰਜ਼ ਐਸੋਸੀਏਸ਼ਨ ਨੇ 12 ਜਨਵਰੀ ਨੂੰ ਜ਼ਿਲ੍ਹਾ ਇਕਾਈਆਂ ਦੀ ਮੀਟਿੰਗ ਸੱਦੀ ਹੈ, ਜਿਸ ਵਿੱਚ ਅਗਲੇਰੀ ਰਣਨੀਤੀ ’ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਨੇ 304 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਪਰ ਇਨ੍ਹਾਂ ਵਿੱਚੋਂ ਇੱਕ ਤਿਹਾਈ ਮੁਲਾਜ਼ਮ ਨੌਕਰੀ ਲਈ ਨਹੀਂ ਆਏ। ਇਸ ਦਾ ਮੁੱਖ ਕਾਰਨ ਸਿਹਤ ਵਿਭਾਗ ਵਿੱਚ ਸੁਧਾਰ ਨਾ ਹੋਣਾ ਅਤੇ ਤਰੱਕੀਆਂ ਦੇ ਮੌਕਿਆਂ ਦੀ ਘਾਟ ਹੈ।

Advertisement

Advertisement