ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਵੱਖ-ਵੱਖ ਥਾਈਂ ਭਗਵੰਤ ਮਾਨ ਤੇ ਕੇਜਰੀਵਾਲ ਦੇ ਪੁਤਲੇ ਸਾੜੇ

05:44 AM Jun 04, 2025 IST
featuredImage featuredImage
ਬਠਿੰਡਾ ਵਿੱਚ ਮੁਜ਼ਾਹਰਾ ਕਰਦੇ ਕਿਸਾਨਾਂ ਨੂੰ ਗਿ੍ਰਫ਼ਤਾਰ ਕਰਕੇ ਲਿਜਾਂਦੀ ਹੋਈ ਪੁਲੀਸ। -ਫੋਟੋ: ਸ਼ਗਨ ਕਟਾਰੀਆ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੂਨ
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਸਮੇਤ ਹੋਰਨਾਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਸੂਬੇ ਵਿੱਚ ਰੋਸ ਪ੍ਰਦਰਸ਼ਨ ਕੀਤੇ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ। ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਲਸਾੜਾ ਡਰੇਨ ਤੱਕ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾ ਰਹੀ ਹੈ। ਇਸ ਪਾਈਪ ਦੇ ਪਿੰਡ ਘਸੋਖਾਨਾ ਵਿੱਚ ਦੀ ਲੰਘਣ ਦਾ ਵਿਰੋਧ ਕੀਤੇ ਜਾਣ ਕਾਰਨ ਪੁਲੀਸ ਨੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਨੇ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕਰਦਿਆਂ ਪੁਲੀਸ ਵੱਲੋਂ ਗ੍ਰਿਫ਼ਤਾਰ ਇਨ੍ਹਾਂ ਕਿਸਾਨਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਆਪ’ ਸੱਤਾ ਦੇ ਨਸ਼ੇ ਵਿੱਚ ਕਿਸਾਨਾਂ ’ਤੇ ਲਗਾਤਾਰ ਜ਼ਬਰ ਢਾਹ ਰਹੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰਨ ਵਾਲੇ ਆਗੂਆਂ ਨੂੰ ਜਬਰੀ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਖਮਿਆਜ਼ਾ ਸਰਕਾਰ ਨੂੰ ਭੁਗਤਨਾ ਪਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸਾਨ ਅੰਦੋਲਨ ਦੌਰਾਨ ਦਰਜ ਕੇਸਾਂ ਸਬੰਧੀ ਨੋਟਿਸ ਭੇਜ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਦਰਜ ਪੁਲੀਸ ਕੇਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਰੱਦ ਨਾ ਕੀਤੇ ਤਾਂ ਭਵਿੱਖ ਵਿੱਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਮੁੜ ਤੋਂ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement