ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਚ ਸੰਘਣੀ ਧੁੰਦ ਕਾਰਨ ਜਨ-ਜੀਵਨ ਪ੍ਰਭਾਵਿਤ

06:20 AM Jan 05, 2025 IST
ਅੰਮ੍ਰਿਤਸਰ ਵਿੱਚ ਠੰਢ ਤੋਂ ਬਚਾਅ ਲਈ ਅੱਗ ਸੇਕਦੇ ਹੋਏ ਲੋਕ। -ਫੋਟੋ: ਵਿਸ਼ਾਲ ਕੁਮਾਰ

ਆਤਿਸ਼ ਗੁਪਤਾ
ਚੰਡੀਗੜ੍ਹ, 4 ਜਨਵਰੀ
ਪੰਜਾਬ ਵਿੱਚ ਸੰਘਣੀ ਧੁੰਦ ਨੇ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਧੁੰਦ ਕਾਰਨ ਲੋਕਾਂ ਨੂੰ ਸੜਕਾਂ ’ਤੇ ਵਾਹਨ ਚਲਾਉਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਵਿੱਚ ਸ਼ੁੱਕਰਵਾਰ ਰਾਤ 10 ਵਜੇ ਤੋਂ ਹੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਰਕੇ ਸੜਕਾਂ ’ਤੇ ਦਿਖਣ ਹੱਦ ਬਿਲਕੁਲ ਘੱਟ ਦਰਜ ਕੀਤੀ ਗਈ। ਇਸੇ ਤਰ੍ਹਾਂ ਦਾ ਹਾਲ ਅੱਜ ਸ਼ਨਿੱਚਰਵਾਰ ਸਵੇਰੇ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਨੇ ਐਤਵਾਰ ਤੇ ਸੋਮਵਾਰ ਨੂੰ ਹਲਕੇ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ।
ਧੁੰਦ ਕਾਰਨ ਹਵਾਈ ਸਫ਼ਰ ਕਰਨ ਵਾਲਿਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਨਿਚਰਵਾਰ ਨੂੰ ਜ਼ਿਆਦਾਤਰ ਉਡਾਣਾਂ ਆਪਣੇ ਤੈਅ ਸਮੇਂ ਤੋਂ 2 ਤੋਂ 3 ਘੰਟੇ ਦੀ ਦੇਰੀ ਨਾਲ ਉੱਡੀਆਂ ਸਨ। ਇਸੇ ਦੌਰਾਨ ਅਬੂਧਾਬੀ ਤੋਂ ਚੰਡੀਗੜ੍ਹ ਆਉਣ ਵਾਲੀ ਕੌਂਮਾਂਤਰੀ ਉਡਾਣ ਨੂੰ ਚੰਡੀਗੜ੍ਹ ਦੀ ਥਾਂ ਦਿੱਲੀ ਵੱਲ ਮੋੜ ਦਿੱਤਾ ਗਿਆ। ਉੱਧਰ ਰਾਤ ਨੂੰ 10 ਵਜੇ ਤੋਂ ਬਾਅਦ ਮੁੰਬਈ, ਬੰਗਲੂਰੂ ਤੇ ਦਿੱਲੀ ਤੋਂ ਆਉਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 5 ਜਨਵਰੀ ਨੂੰ ਬਾਅਦ ਦੁਪਹਿਰ ਤੋਂ ਲੈ ਕੇ 6 ਜਨਵਰੀ ਸ਼ਾਮ ਤੱਕ ਮਾਝਾ, ਦੁਆਬਾ ਤੇ ਪੁਆਧੀ ਖੇਤਰ ਵਿੱਚ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 7, 8 ਤੇ 9 ਸੀਤ ਲਹਿਰ ਕਰਕੇ ਸੰਘਣੀ ਧੁੰਦ ਤੋਂ ਮਾਮੂਲੀ ਰਾਹਤ ਜ਼ਰੂਰ ਮਿਲੇਗੀ ਪਰ ਲੋਕਾਂ ਨੂੰ ਠੰਢ ਤੋਂ ਰਾਹਤ ਨਹੀਂ ਮਿਲਣ ਵਾਲੀ। ਇਸ ਦੌਰਾਨ ਸੂਬੇ ’ਚ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਤੱਕ ਹੋਰ ਹੇਠਾਂ ਡਿੱਗ ਸਕਦਾ ਹੈ।

Advertisement

ਬੱਲੋਵਾਲ ਰਿਹਾ ਸਭ ਤੋਂ ਠੰਢਾ
ਪੰਜਾਬ ਵਿੱਚ ਅੱਜ ਬੱਲੋਵਾਲ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਰਾਜਧਾਨੀ ਚੰਡੀਗੜ੍ਹ ਵਿੱਚ 7.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 7.3, ਲੁਧਿਆਣਾ ’ਚ 8.4, ਪਟਿਆਲਾ ’ਚ 7.5, ਪਠਾਨਕੋਟ ’ਚ 7, ਬਠਿੰਡਾ ’ਚ 5.2, ਫਰੀਦਕੋਟ ’ਚ 6.2, ਗੁਰਦਾਸਪੁਰ ’ਚ 7.5, ਬਰਨਾਲਾ ’ਚ 7.6, ਫ਼ਤਹਿਗੜ੍ਹ ਸਾਹਿਬ ’ਚ 8.1, ਫਾਜ਼ਿਲਕਾ ’ਚ 6.6, ਮੋਗਾ ’ਚ 7.4, ਮੁਹਾਲੀ ’ਚ 8.6, ਰੂਪਨਗਰ ’ਚ 7.6 ਅਤੇ ਸੰਗਰੂਰ ’ਚ 5.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਸਵੇਰ ਸ਼ਾਮ ਸੈਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਠੰਢ ਕਾਰਨ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਸਰਦੀ ਦੇ ਨਾਲ-ਨਾਲ ਸੀਤ ਲਹਿਰ ਵੀ ਸ਼ੁਰੂ ਹੋ ਚੁੱਕੀ ਹੈ ਜਿਸ ਵਿੱਚ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਸਵੇਰ ਅਤੇ ਦੇਰ ਸ਼ਾਮ ਸਮੇਂ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨ।

Advertisement

Advertisement